Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸੀ.ਆਈ.ਏ. ਟੀਮ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ

ਜਲੰਧਰ,  ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ‘ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਨੇ, ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ ਹੇਠ ਇੰਚਾਰਜ ਸੀ.ਆਈ.ਏ. ਸਟਾਫ ਜਲੰਧਰ ਦੀ ਅਗਵਾਈ ਹੇਠ, ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ‘ਫਤਿਹ ਗਰੁੱਪ’ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ 5 ਗੈਰ-ਕਾਨੂੰਨੀ ਪਿਸਤੌਲ, 10 ਜ਼ਿੰਦਾ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਸੀ.ਪੀ. ਜਲੰਧਰ ਨੇ ਕਿਹਾ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 2, ਜਲੰਧਰ ਵਿੱਚ ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ, ਕਰਨਪ੍ਰੀਤ ਸਿੰਘ ਉਰਫ਼ ਗਿਆਨੀ ਉਰਫ਼ ਫਤਿਹ, ਪੁੱਤਰ ਜਸਪਾਲ ਸਿੰਘ, ਨਿਵਾਸੀ ਮਕਾਨ ਨੰਬਰ 125, ਬੈਂਕ ਐਨਕਲੇਵ, ਖੁਰਲਾ ਕਿੰਗਰਾ, ਕੁੱਕੀ ਢਾਬ ਚੌਕ, ਥਾਣਾ ਡਵੀਜ਼ਨ ਨੰਬਰ 7, ਜਲੰਧਰ ਅਤੇ ਅਮਨ ਉਰਫ਼ ਅਮਨਾ, ਪੁੱਤਰ ਤ੍ਰਸੇਮ ਲਾਲ, ਨਿਵਾਸੀ ਮਕਾਨ ਨੰਬਰ 3, ਬਾਬਾ ਕਾਹਨ ਦਾਸ ਨਗਰ, ਥਾਣਾ ਬਸਤੀ ਬਾਵਾ ਖੇਲ, ਜਲੰਧਰ ਨੂੰ ਮਿਤੀ 27.07.2025 ਨੂੰ ਗ੍ਰਿਫਤਾਰ ਕੀਤਾ ।

ਉਹਨਾਂ ਨੇ ਅੱਗੇ ਦੱਸਿਆ ਕਿ ਕਰਨਪ੍ਰੀਤ ਸਿੰਘ ਉਰਫ਼ ਫਤਿਹ ਦੇ ਖ਼ਿਲਾਫ਼ ਆਈ.ਪੀ.ਸੀ., ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਹੇਠ 16 ਮੁਕੱਦਮੇ ਦਰਜ ਹਨ , ਜਦਕਿ ਅਮਨ ਉਰਫ਼ ਅਮਨਾ ਦੇ ਖ਼ਿਲਾਫ਼ 11 ਮੁੱਕਦਮੇ ਦਰਜ ਹਨ । ਦੋਵੇਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ।