Business Khas

Latest news
SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ
You are currently viewing ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ’ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ’ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਜਲੰਧਰ, 2 ਮਈ : ਡਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਰਾਮਵੀਰ ਵੱਲੋਂ ਅੱਜ ਜਨਗਣਨਾ-2027 ਤਹਿਤ ਆਨਲਾਈਨ ਪੋਰਟਲ se.census.gov.in ਰਾਹੀਂ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ।ਡਵੀਜ਼ਨਲ ਕਮਿਸ਼ਨਰ ਨੇ ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ਵਿੱਚ ਵਧ-ਚੜ੍ਹ ਕੇ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਆਸਾਨ ਹੈ।ਇਸ ਡਿਜੀਟਲ ਪਹਿਲਕਦਮੀ ਰਾਹੀਂ ਆਮ ਲੋਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਜ਼ਰੀਏ ਜਨਗਣਨਾ ਸਬੰਧੀ ਆਪਣੇ ਵੇਰਵੇ ਆਨਲਾਈਨ ਦਰਜ ਕਰ ਸਕਦੇ ਹਨ।

ਸਹੀ ਅਤੇ ਸਮੇਂ-ਸਿਰ ਵੇਰਵੇ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ਼੍ਰੀ ਰਾਮਵੀਰ ਨੇ ਕਿਹਾ ਕਿ ਯੋਜਨਾਬੰਦੀ ਅਤੇ ਵਿਕਾਸ ਗਤੀਵਿਧੀਆਂ ਲਈ ਮਜ਼ਬੂਤ ਡਾਟਾਬੇਸ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਰੋਸੇਯੋਗ ਜਨਗਣਨਾ ਡੇਟਾ ਭਵਿੱਖ ਵਿੱਚ ਸਕੂਲ, ਹਸਪਤਾਲ, ਸੜਕਾਂ, ਭਲਾਈ ਯੋਜਨਾਵਾਂ, ਵਿਕਾਸ ਨੀਤੀਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਲਈ ਬਹੁਤ ਅਹਿਮ ਹੈ।ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜਨਗਣਨਾ-2027 ਲਈ ਸਵੈ ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਗਿਣਤੀਕਾਰ ਘਰ-ਘਰ ਜਾ ਕੇ ਸਰਵੇਖਣ ਕਰਨਗੇ।ਇਸ ਮੌਕੇ ਚਾਰਜ ਅਫ਼ਸਰ-ਕਮ-ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ, ਸਪਰਡੰਟ ਅਸ਼ੋਕ ਵਧਾਵਨ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ।