Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਾਫ ਜਲੰਧਰ, ਸੁੰਦਰ ਜਲੰਧਰ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਸਾਫ ਜਲੰਧਰ, ਸੁੰਦਰ ਜਲੰਧਰ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਜਲੰਧਰ, (ਸੰਜੇ ਸ਼ਰਮਾ) – ਜਲੰਧਰ ਨਗਰ ਨਿਗਮ ਵੱਲੋਂ ਸ਼ਹਿਰ ਦੇ ਕਈ ਮੁੱਖ ਚੌਕਾਂ ’ਤੇ “ਸਾਫ ਜਲੰਧਰ, ਸੁੰਦਰ ਜਲੰਧਰ” ਦੇ ਬੋਰਡ ਲਗਾ ਕੇ ਸਫਾਈ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅੱਜ ਵੀ ਕੂੜੇ ਦੇ ਢੇਰ ਆਮ ਨਜ਼ਰ ਆ ਰਹੇ ਹਨ, ਜਿਸ ਕਾਰਨ ਨਿਗਮ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਹੋ ਰਹੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਈ ਥਾਵਾਂ ’ਤੇ ਕੂੜਾ ਲੰਬੇ ਸਮੇਂ ਤੱਕ ਨਹੀਂ ਚੁੱਕਿਆ ਜਾਂਦਾ, ਜਿਸ ਕਾਰਨ ਉੱਥੇ ਭਾਰੀ ਬਦਬੂ ਫੈਲ ਜਾਂਦੀ ਹੈ। ਹਾਲਾਤ ਇਹ ਹਨ ਕਿ ਉਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਨੱਕ ਅਤੇ ਮੂੰਹ ’ਤੇ ਕੱਪੜਾ ਰੱਖ ਕੇ ਲੰਘਣਾ ਪੈਂਦਾ ਹੈ। ਬਦਬੂ ਦੇ ਨਾਲ-ਨਾਲ ਗੰਦਗੀ ਕਾਰਨ ਮੱਖੀਆਂ ਅਤੇ ਮੱਛਰਾਂ ਦੀ ਗਿਣਤੀ ਵੀ ਵਧ ਰਹੀ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਹੈ।
ਲੋਕਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਥਾਂ-ਥਾਂ ਪ੍ਰਚਾਰ ਬੋਰਡ ਲਗਾਏ ਗਏ ਹਨ ਅਤੇ ਐਲਈਡੀ ਸਕ੍ਰੀਨਾਂ ’ਤੇ ਵੀ “ਸਾਫ ਜਲੰਧਰ, ਸੁੰਦਰ ਜਲੰਧਰ ਦੇ ਵਿਗਿਆਪਨ ਲਗਾਤਾਰ ਚਲਾਏ ਜਾਂਦੇ ਹਨ।  ਹਕੀਕਤ ਇਸ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ, ਕਿਉਂਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਕੂੜੇ ਦੇ ਢੇਰ ਸਫਾਈ ਪ੍ਰਬੰਧਾਂ ਦੀ ਪੋਲ ਖੋਲ੍ਹ ਰਹੇ ਹਨ।
ਸ਼ਹਿਰ ਵਾਸੀਆਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਸਿਰਫ਼ ਪ੍ਰਚਾਰ ਮੁਹਿੰਮਾਂ ਤੱਕ ਹੀ ਸੀਮਿਤ ਨਾ ਰਹਿ ਕੇ ਸਫਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ