Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਪੇਪਰਾਂ ’ਚੋਂ ਫੇਲ੍ਹ ਹੋਣ ਮਗਰੋਂ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੇਪਰਾਂ ’ਚੋਂ ਫੇਲ੍ਹ ਹੋਣ ਮਗਰੋਂ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਲੁਧਿਆਣਾ ਵਿੱਚ ਪੇਪਰਾਂ ’ਚੋਂ ਫੇਲ੍ਹ ਹੋਣ ਮਗਰੋਂ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਰਨੈਲ ਸਿੰਘ (17) ਪਿੰਡ ਚਾਹੜ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਰਨੈਲ ਸਿੰਘ ਨੇ ਪੰਜਾਬ ਸਿੱਖਿਆ ਬੋਰਡ ਤੋਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਉਹ ਪੇਪਰਾਂ ‘ਚ ਨੰਬਰ ਘੱਟ ਆਉਣ ਕਰਕੇ ਫੇਲ੍ਹ ਹੋ ਗਿਆ ,ਜਿਸ ਕਰਕੇ ਉਸਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਰਨੈਲ ਸਿੰਘ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਬੁੱਧਵਾਰ ਨੂੰ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਸਨ ,ਜਿਸ ਕਾਰਨ ਜਰਨੈਲ ਸਿੰਘ ਨੂੰ ਕੁਝ ਪੇਪਰਾਂ ਵਿੱਚ ਘੱਟ ਅੰਕ ਮਿਲੇ ਸਨ, ਜਿਸ ਕਾਰਨ ਉਸਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਂਚ ਅਧਿਕਾਰੀ ਨੇ ਕਿਹਾ ਕਿ ਬਾਕੀ ਅਗਲੀ ਕਾਰਵਾਈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਥਿਤੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹ ਪ੍ਰੀਖਿਆ ਵਿੱਚ 3 ਪੇਪਰਾਂ ਵਿੱਚ ਫੇਲ੍ਹ ਹੋ ਗਿਆ ਸੀ। ਜਰਨੈਲ ਸਿੰਘ ਦੇ ਪਿਤਾ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਹਨ। ਪਰਿਵਾਰ ਵਿੱਚ ਉਨ੍ਹਾਂ ਦੇ 2 ਬੇਟੇ ਰਾਜਵਿੰਦਰ ਸਿੰਘ ਅਤੇ ਜਰਨੈਲ ਸਿੰਘ ਸੀ। ਬੀਤੀ ਰਾਤ ਉਸਨੇ ਪਰਿਵਾਰ ਨੂੰ ਦੱਸਿਆ ਕਿ ਉਹ ਸੌਣ ਲਈ ਛੱਤ ‘ਤੇ ਜਾ ਰਿਹਾ ਹੈ। ਜਦੋਂ ਉਹ ਵੀਰਵਾਰ ਸਵੇਰੇ 8 ਵਜੇ ਤੱਕ ਹੇਠਾਂ ਨਹੀਂ ਆਇਆ ਤਾਂ ਪਰਿਵਾਰ ਉਸਨੂੰ ਦੇਖਣ ਗਿਆ। ਇੱਥੇ ਉਸਨੇ ਲੋਹੇ ਦੇ ਐਂਗਲ ਨਾਲ ਪਰਨਾ ਬੰਨ ਕੇ ਫਾਹਾ ਲੈ ਰੱਖਿਆ ਸੀ। ਜਿਸ ਤੋਂ ਬਾਅਦ ਜਰਨੈਲ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸਦੀ ਮੌਤ ਹੋ ਗਈ।