Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए
You are currently viewing ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ

ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ

ਜਲੰਧਰ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਰਦੇ ਹੋਏ ਸਮੂਹ ਰੈਸਟੋਰੈਂਟ, ਕਲੱਬ ਅਤੇ ਹੋਰ ਅਜਿਹੀਆਂ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ।

ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਆਫ਼ ਪੁਲਿਸ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਨਤਕ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ ਢੋਲ ਜਾਂ ਭੋਂਪੂ, ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਜਾਂ ਸਾਊਂਡ ਐਂਪਲੀਫਾਇਰ ਅਤੇ ਮੈਰਿਜ ਪੈਲੇਸਾਂ ਤੇ ਹੋਟਲਾਂ ਵਿੱਚ ਡੀ.ਜੇ. ਦੀ ਵਰਤੋਂ ਨਹੀਂ ਕਰ ਸਕੇਗਾ। ਇਸੇ ਤਰ੍ਹਾਂ ਪ੍ਰਾਈਵੇਟ ਮਲਕੀਅਤ ਵਾਲੇ ਸਾਊਂਡ ਸਿਸਟਮ ਦਾ ਸ਼ੋਰ ਪੱਧਰ ਜਾਂ ਪ੍ਰਾਈਵੇਟ ਸਥਾਨ ’ਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰ ਦੀ 5 ਡੀ.ਬੀ.(ਏ) ਤੋਂ ਵੱਧ ਆਵਾਜ਼ ਨਹੀਂ ਰੱਖੀ ਜਾਵੇਗੀ ਅਤੇ ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਾਊਂਡ ਸਿਸਟਮ ਅਤੇ ਸਾਮਾਨ ਜਬਤ ਕੀਤਾ ਜਾ ਸਕੇਗਾ। ਇਹ ਹੁਕਮ 25 ਫਰਵਰੀ 2025 ਤੱਕ ਲਾਗੂ ਰਹਿਣਗੇ।