Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

CM ਭਗਵੰਤ ਮਾਨ ਦੀ ਬੇਟੀ ਨੂੰ ਅਮਰੀਕਾ ‘ਚ ਖਾਲਿਸਤਾਨ ਸਮਰਥਕਾਂ ਨੇ ਕੱਢੀਆਂ ਗਾਲ੍ਹਾਂ!

ਪੰਜਾਬ ਸਰਕਾਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਦੂਜੇ ਪਾਸੇ ਵਿਦੇਸ਼ਾਂ ਵਿੱਚ ਖਾਲਿਸਤਾਨ ਦੇ ਸਮਰਥਕ ਭਾਰਤ ਖਿਲਾਫ਼ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ‘ਤੇ ਦਬਾਅ ਬਣਾਉਣ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ‘ਤੇ ਨਿਸ਼ਾਨਾ ਸਾਧਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਨੂੰ ਧਮਕੀਆਂ ਦੇਣ ਅਤੇ ਗਾਲ੍ਹਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਖਾਲਿਸਤਾਨ ਸਮਰਥਕ ਸੀਐਮ ਮਾਨ ਦੇ ਬੱਚਿਆਂ ਨੂੰ ਅਮਰੀਕਾ ਵਿੱਚ ਘੇਰਨ ਦੀ ਵੀ ਯੋਜਨਾ ਬਣਾ ਰਹੇ ਹਨ। ਦਰਅਸਲ, ਇਸ ਗੱਲ ਦਾ ਖੁਲਾਸਾ ਇੱਕ ਫੇਸਬੁੱਕ ਪੋਸਟ ਰਾਹੀਂ ਹੋਇਆ ਹੈ, ਜਿਸ ਨੂੰ ਪਟਿਆਲਾ ਦੇ ਇੱਕ ਵਕੀਲ ਨੇ ਸਾਂਝਾ ਕੀਤਾ ਹੈ। ਇਸ ਵਿੱਚ ਮੁੱਖ ਮੰਤਰੀ ਮਾਨ ਦੀ ਧੀ ਸੀਰਤ ਕੌਰ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਧਮਕੀਆਂ ਅਤੇ ਦੁਰਵਿਵਹਾਰ ਕਰਨ ਬਾਰੇ ਇੱਕ ਪੋਸਟ ਸ਼ੇਅਰ ਕੀਤੀ ਗਈ ਸੀ। ਮਾਨ ਦੀ ਸਾਬਕਾ ਪਤਨੀ ਇੰਦਰਪ੍ਰੀਤ ਕੌਰ ਗਰੇਵਾਲ ਨੇ ਵਕੀਲ ਹਰਮੀਤ ਬਰਾੜ ਦੀ ਇੱਕ ਫੇਸਬੁੱਕ ਪੋਸਟ ਸ਼ੇਅਰ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਇਸ ਵਿੱਚ ਉਸ ਨੇ ਲਿਖਿਆ ਕਿ ਬੱਚਿਆਂ ਨੂੰ ਧਮਕੀਆਂ ਦੇ ਕੇ ਅਤੇ ਗਾਲ੍ਹਾਂ ਕੱਢਣ ਨਾਲ ਕੀ ਤੁਸੀਂ ਖਾਲਿਸਤਾਨ ਦੀ ਪ੍ਰਾਪਤੀ ਕਰ ਸਕੋਗੇ? ਇੰਦਰਪ੍ਰੀਤ ਦੋ ਬੱਚਿਆਂ ਨਾਲ ਅਮਰੀਕਾ ਵਿੱਚ ਰਹਿੰਦੀ ਹੈ।

ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਇੰਦਰਪ੍ਰੀਤ ਨੇ 2015 ਵਿੱਚ ਅਲੱਗ ਰਹਿਣਾ ਸ਼ੁਰੂ ਕਰ ਦਿੱਤਾ ਸੀ ਅਤੇ ਬਾਅਦ ਵਿੱਚ ਉਹਨਾਂ ਦਾ ਤਲਾਕ ਹੋ ਗਿਆ ਸੀ। ਹੁਣ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਮਾਨ ਨਾਲ ਹੋਇਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ ਸਾਲ 16 ਮਾਰਚ ਨੂੰ ਦੋਵੇਂ ਬੱਚੇ ਸੀਰਤ ਅਤੇ ਦਿਲਸ਼ਾਨ ਆਪਣੇ ਪਿਤਾ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਸਨ।