Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

CM ਭਗਵੰਤ ਮਾਨ ਨੇ ਉਦਯੋਗਪਤੀਆਂ ਤੋਂ ਫੀਡਬੈਕ ਲਈ ਵਟਸਐਪ ਨੰਬਰ ਅਤੇ ਈਮੇਲ ਆਈਡੀ ਕੀਤੀ ਜਾਰੀ

ਪੰਜਾਬ ‘ਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ‘ਚ ਕਾਰੋਬਾਰੀ ਅਨੁਕੂਲ ਮਾਹੌਲ ਦੇਣ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਪਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ ਅਤੇ ਲਗਪਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਤੇਜ਼ ਆਰਥਿਕ ਵਿਕਾਸ ਦੀ ਲੀਹ ‘ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. punjabconsultation@gmail.com ‘ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।