Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ

CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਹਸਪਤਾਲ ਪਹੁੰਚ ਕੇ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਦਰਦਨਾਕ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਨੇ ਜ਼ਖ਼ਮੀਆਂ ਦੀ ਸਿਹਤ ਸਬੰਧੀ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਜ਼ਿਆਦਾਤਰ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਮੀਦ ਹੈ ਕਿ ਉਹ ਜਲਦ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤਣਗੇ।ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ 5 ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ 1-1 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਰੇ ਜ਼ਖ਼ਮੀਆਂ ਦਾ ਪੂਰਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਾਦਸੇ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।