Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing CM ਮਾਨ ਨੇ ਕਿਸਾਨਾਂ ਨੂੰ ਦਿੱਤੀ ਸਿੱਧੀ ਚੇਤਾਵਨੀ,ਧਰਨਾ-ਪ੍ਰਦਰਸ਼ਨ ਕਰਨ ਵਾਲਿਆਂ ਦੀ ਨਹੀਂ ਖ਼ੈਰ!

CM ਮਾਨ ਨੇ ਕਿਸਾਨਾਂ ਨੂੰ ਦਿੱਤੀ ਸਿੱਧੀ ਚੇਤਾਵਨੀ,ਧਰਨਾ-ਪ੍ਰਦਰਸ਼ਨ ਕਰਨ ਵਾਲਿਆਂ ਦੀ ਨਹੀਂ ਖ਼ੈਰ!

ਪੰਜਾਬ ਵਿੱਚ ਸਰਕਾਰ ਖਿਲਾਫ਼ ਹੁਣ ਧਰਨਾ-ਪ੍ਰਦਰਸ਼ਨ ਕਰਨ ਵਾਲਿਆਂ ਦੀ ਖੈਰ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੜਕਾਂ ਜਾਮ, ਰੇਲਾਂ ਰੋਕਣਾ, ਧਰਨੇ ਜਾਂ ਹੜਤਾਲਾਂ ਆਮ ਲੋਕਾਂ ਖਿਲਾਫ਼ ਮੰਨੀਆਂ ਜਾਣਗੀਆਂ, ਜਿਸ ਲਈ ਧਰਨਾਕਾਰੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਚੇਤਾਵਨੀ ਸੰਯੁਕਤ ਕਿਸਾਨ ਮੋਰਚੇ ਵੱਲੋਂ 7 ਮਈ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੇ ਐਲਾਨ ਦੇ ਮੱਦੇਨਜ਼ਰ ਦਿੱਤੇ ਹਨ।ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ‘ਐਕਸ’ ‘ਤੇ ਲਿਖਿਆ, ”ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ.. ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ…”
ਦੱਸ ਦਈਏ ਕਿ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 6 ਮਈ ਨੂੰ ਸ਼ੰਭੂ ਪੁਲਿਸ ਸਟੇਸ਼ਨ ਦੇ ਬਾਹਰ ‘ਜ਼ਬਰਦਸਤੀ ਵਿਰੋਧੀ ਧਰਨਾ’ ਦਾ ਸੱਦਾ ਦਿੱਤਾ ਸੀ। ਪਰ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਨੇ ਡੱਲੇਵਾਲ ਦੇ ਪੁੱਤਰ ਨੂੰ ਵੀ ਡਿਟੇਨ ਕਰਕੇ ਥਾਣੇ ਲੈ ਕੇ ਚੱਲੀ ਗਈ ਹੈ। ਇਨ੍ਹਾਂ ਹੀ ਨਹੀਂ ਪੁਲਿਸ ਨੇ ਗੁਰਦਾਸਪੁਰ, ਅੰਮ੍ਰਿਤਸਰ, ਬਟਾਲਾ ਜਲੰਧਰ ਮੁਕਤਸਰ ਅਤੇ ਫਰੀਦਕੋਟ ’ਚ ਛਾਪਿਆ ਵੀ ਮਾਰਿਆ ਹੈ। ਨਾਲ ਹੀ ਕਿਸਾਨ ਆਗੂ ਬਲਵੰਤ ਸਿੰਘ ਅਤੇ ਬੀਕੇਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਕਾਕਾ ਸਿੰਘ ਕੋਟੜਾ ਨੂੰ ਡਿਟੇ ਕੀਤਾ ਗਿਆ ਹੈ।