Business Khas

Latest news
ਬਿਨਾਂ ਨੰਬਰ ਪਲੇਟ ਦੇ ਸੜਕਾਂ ’ਤੇ ਦੌੜ ਰਹੀਆਂ ਟਰਾਲੀਆਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਉੱਠੇ ਸਵਾਲ CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ, ਚਾਂਦੀ ਡਿੱਗੀ, ਜਾਣੋ ਕੀ ਹੋਰ ਡਿੱਗਣਗੀਆਂ ਕੀਮਤਾਂ ? ਅਮਿਤ ਸ਼ਾਹ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਬਰੀ, ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਸੁਣਾਇਆ ਫੈਸਲਾ ਗੜ੍ਹਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਮੀਤ ਪ੍ਰਧਾਨ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਜ਼ਿਲ੍ਹਾ ਅਹੁਦੇਦਾਰਾਂ ਨੂੰ ਦਿੱਤੀ ਵਧਾਈ ਅਤੇ ਸ਼ੁਭਕਾਮਨਾਵਾਂ 24 ਤੋਂ 26 ਅਕਤੂਬਰ ਤੱਕ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਸਬੰਧੀ ਸ਼ਡਿਊਲ ਤੋਂ ਕਰਵਾਇਆ ਜਾਣੂ ਸੋਨੇ ਦੀਆਂ ਕੀਮਤਾਂ ਵਿਚ 30% ਗਿਰਾਵਟ!
You are currently viewing CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ

CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰੀ ਸਕੂਲਾਂ ‘ਚ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ, ਹੁਨਰ ਤੇ ਰਚਨਾਤਮਕਤਾ ਪੰਜਾਬ ਦੀ ਸਭ ਤੋਂ ਵੱਡੀ ਪੂੰਜੀ ਹਨ ਤੇ ਸੂਬੇ ਦਾ ਭਵਿੱਖ ਨੌਜਵਾਨਾਂ ਨੂੰ ਜੀਵਨ ਦੇ ਹਰ ਖੇਤਰ ‘ਚ ਮਿਲਣ ਵਾਲੇ ਮੌਕਿਆਂ ‘ਤੇ ਨਿਰਭਰ ਕਰਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਧੂਰੀ ਹਲਕੇ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ‘ਚ ਕਰਵਾਏ ਗਏ ਖੇਤਰੀ ਯੁਵਾ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪੜ੍ਹਾਈ ਤੇ ਮਿਹਨਤ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ।