ਪੰਜਾਬ ਭਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਯਾਨੀ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਸੂਬੇ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ ਅੰਮ੍ਰਿਤਸਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਤੇ ਪਟਿਆਲਾ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਪੰਜਾਬ ‘ਚ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ।
ਇਸ ਪੂਰੇ ਹਫ਼ਤੇ ਮੌਸਮ ਖੁਸ਼ਕ ਰਹੇਗਾ। ਆਉਣ ਵਾਲੇ 3 ਦਿਨਾਂ ਤੱਕ ਯਾਨੀ ਕਿ 15 ਜਨਵਰੀ ਤੱਕ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਹਾਲਾਂਕਿ ਪੰਜ ਜ਼ਿਲ੍ਹਿਆਂ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਰਹੇਗਾ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ‘ਚ 15 ਜਨਵਰੀ ਤੱਕ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਆਉਣ ਵਾਲੇ ਤਿੰਨ ਦਿਨਾਂ ‘ਚ ਕਿਤੇ ਵੀ ਸੀਤ ਲਹਿਰ ਦਾ ਅਲਰਟ ਵੀ ਨਹੀਂ ਹੈ।
