Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਤਲ ਕੇਸ ਨੂੰ ਕੁਝ ਘੰਟਿਆਂ ‘ਚ ਹੀ ਸੁਲਝਾਇਆ, 4  ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਤਲ ਕੇਸ ਨੂੰ ਕੁਝ ਘੰਟਿਆਂ ‘ਚ ਹੀ ਸੁਲਝਾਇਆ, 4 ਗ੍ਰਿਫ਼ਤਾਰ

ਜਲੰਧਰ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ, ਏ.ਡੀ.ਸੀ.ਪੀ. ਅਕਾਰਸ਼ੀ ਜੈਨ ਅਤੇ ਏ.ਸੀ.ਪੀ. ਨਾਰਥ ਆਤਿਸ਼ ਭਾਟੀਆ ਦੀ ਦੇਖ-ਰੇਖ ਹੇਠ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਨਿਊ ਗੁਰੂ ਨਾਨਕ ਨਗਰ, ਨੇੜੇ ਨਾਗਰਾ ਫਾਟਕ ਵਿਖੇ 12 ਅਗਸਤ ਦੀ ਰਾਤ ਨੂੰ ਹੋਏ ਕਤਲ ਦੇ ਮਾਮਲੇ ਨੂੰ ਕੁਝ ਘੰਟਿਆਂ ਵਿੱਚ ਹੀ ਸੁਲਝਾ ਦਿੱਤਾ। ਪੁਲਿਸ ਥਾਣਾ ਡਵੀਜਨ ਨੰਬਰ 1 ਦੀ ਟੀਮ ਨੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬਰਾਮਦ ਕਰ ਲਏ ਹਨ।

ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਸੀ.ਸੀ.ਟੀ.ਵੀ. ਫੁਟੇਜ, ਤਕਨੀਕੀ ਸਹਾਇਤਾ ਅਤੇ ਖੂਫੀਆ ਸੋਰਸਾਂ ਦੀ ਵਰਤੋਂ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ। ਕੁਝ ਘੰਟਿਆਂ ਵਿੱਚ ਹੀ ਚਾਰ ਦੋਸ਼ੀਆਂ ਇੰਦਰਜੀਤ ਸਿੰਘ ਉਰਫ ਕਾਕਾ ਪੁੱਤਰ ਕੁਲਵੰਤ ਸਿੰਘ ਮਹਾਰਾਜਾ ਗਾਰਡਨ ਜਲੰਧਰ (ਉਮਰ ਕਰੀਬ 19 ਸਾਲ), ਮੱਕੋ ਉਰਫ ਸੌਰਵ ਪੁੱਤਰ ਡੈਨੀਅਲ ਵਾਸੀ ਵਿਵੇਕਾਨੰਦ ਪਾਰਕ ਜਲੰਧਰ (ਉਮਰ ਕਰੀਬ 23 ਸਾਲ), ਸੈਮਸਨ ਉਰਫ ਬੌਬੀ ਪੁੱਤਰ ਡੈਨੀਅਲ ਵਾਸੀ ਵਿਵੇਕਾਨੰਦ ਪਾਰਕ ਜਲੰਧਰ (ਉਮਰ ਕਰੀਬ 25 ਸਾਲ) ਅਤੇ ਇੰਦਰਜੀਤ ਸਿੰਘ ਨਿਹੰਗ ਪੁੱਤਰ ਮੱਖਣ ਸਿੰਘ ਵਾਸੀ ਗਲੀ ਨੰਬਰ 4 ਰਵੀਦਾਸ ਨਗਰ ਜਿੰਦਾ ਰੋਡ ਜਲੰਧਰ (ਉਮਰ ਕਰੀਬ 35 ਸਾਲ) ਨੂੰ ਸਮੇਤ ਇੱਕ ਰਾਈਫਲ ਅਤੇ ਤਿੰਨ ਖਾਲੀ ਕਾਰਤੂਸਾਂ ਸਮੇਤ ਕਾਰ ਦੇ ਗ੍ਰਿਫ਼ਤਾਰ ਕੀਤਾ।

ਵਾਰਦਾਤ ਵਿੱਚ ਸ਼ਾਮਿਲ 1 ਵਿਅਕਤੀ ਦੀ ਗ੍ਰਿਫਤਾਰੀ ਲਈ ਭਾਲ ਜਾਰੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਗੰਭੀਰ ਅਪਰਾਧ ਬਰਦਾਸ਼ਤ ਨਹੀਂ ਕੀਤੇ ਜਾਣਗੇ। ਦੋਸ਼ੀਆਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।