Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੁਆਵਜਾ ਰਾਸ਼ੀ ਬੈਂਕ ਖਾਤਿਆਂ ਵਿੱਚ ਪਾਈ ਜਾ ਸਕੇ : ਸਾਕਸ਼ੀ ਸਾਹਨੀ

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਜਨਾਲਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਹਰ ਪੀੜਤ ਪਰਿਵਾਰਾਂ ਦੇ ਘਰ ਘਰ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਰਾਹਤ ਸਮਗਰੀ ਦੇਣੀ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿੰਨਾ ਲੋਕਾਂ ਦੇ ਘਰ ਅਤੇ ਕਾਰੋਬਾਰ ਹੜ੍ਹਾਂ ਦੌਰਾਨ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਉਹਨਾਂ ਦਾ ਵਿਸ਼ੇਸ਼ ਡਾਟਾ ਇਕੱਠਾ ਕੀਤਾ ਜਾਵੇ ਤਾਂ ਜੋ ਉਹਨਾਂ ਦੇ ਮੁੜ ਵਸੇਬੇ ਦੀ ਕਾਰਵਾਈ ਸ਼ੁਰੂ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੀ ਭੂਮਿਕਾ ਇਕ ਸਿਪਾਹੀ ਵਾਂਗ ਹੋਣੀ ਚਾਹੀਦੀ ਹੈ ਜੋ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੀ ਢੁਕਵੀ ਮਦਦ ਕਰ ਸਕਣ।

ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਹਰ ਢੁਕਵਾਂ ਉਪਰਾਲਾ ਕੀਤਾ ਜਾਵੇ ਅਤੇ ਗਿਰਦਾਵਰੀ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਮੁਆਵਜਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨਾਂ ਲੋਕਾਂ ਦੇ ਦਸਤਾਵੇਜ਼ ਪਾਣੀ ਦੀ ਭੇਟ ਚੜ ਗਏ ਹਨ ਉਨਾਂ ਦੇ ਡਿਜੀਟਲ ਸਬੂਤ ਜਿਵੇਂ ਕਿ ਆਧਾਰ ਕਾਰਡ ਆਦਿ ਦੀ ਵਰਤੋਂ ਕਰੋ ਜਾਂ ਉਹਨਾਂ ਦੇ ਮੋਬਾਈਲ ਨੰਬਰ ਨਾਲ ਆਧਾਰ ਕਾਰਡ ਅਟੈਚ ਕਰਨ ਦਾ ਕੰਮ ਸ਼ੁਰੂ ਕਰੋ ਤਾਂ ਜੋ ਮੁਆਵਜਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਸਕੇ।