Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਅਤੇ ਦਿਹਾਤੀ ਵਲੋ ਸੰਵਿਧਾਨ ਬਚਾਓ ਰੈਲੀ ਕੀਤੀ

ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਅਤੇ ਦਿਹਾਤੀ ਵਲੋ ਸੰਵਿਧਾਨ ਬਚਾਓ ਰੈਲੀ ਕੀਤੀ

ਜਲੰਧਰ , ਅੱਜ ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਅਤੇ ਦਿਹਾਤੀ ਵਲੋ ਸੰਵਿਧਾਨ ਬਚਾਓ ਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਸਾਨੂੰ ਇਕ ਜੁਟ ਹੋ ਕੇ ਸੰਵਿਧਾਨ ਬਚਾਉਣਾਂ ਪਵੇਗਾ ਅਤੇ ਇਸ ਸੰਵਿਧਾਨ ਨਾਲ ਛੇੜ ਛਾੜ੍ਹ ਕਰਨ ਵਾਲੀ ਸਰਕਾਰ ਦੇ ਨਾਲ ਇਕੱਠੇ ਹੋ ਕੇ ਟੱਕਰ ਲੈਣੀ ਪਵੇਗੀ । ਤਾਹੀ ਸਾਡਾ ਦੇਸ਼ ਬਚ ਪਵੇਗਾ ਅਤੇ ਸੰਵਿਧਾਨ ਬਚ ਪਾਵੇਗਾ । ਇਸ ਰੈਲੀ ਵਿੱਚ ਰੈਲੀ ਦੇ ਇੰਚਾਰਜ ਸਾਬਕਾ ਵਿਧਾਇਕ ਸੁਨੀਲ ਦੱਤੀ, ਵਿਧਾਇਕ ਅਤੇ ਜ਼ਿਲਾ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ, ਜਿਲਾ ਪ੍ਰਧਾਨ ਸ਼ਹਿਰੀ ਰਜਿੰਦਰ ਬੇਰੀ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਸਾਬਕਾ ਮੰਤਰੀ ਅਤੇ ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ, ਹਲਕਾ ਇੰਚਾਰਜ ਵੈਸਟ ਸੁਰਿੰਦਰ ਕੌਰ, ਹਲਕਾ ਇੰਚਾਰਜ ਨਕੋਦਰ ਨਵਜੋਤ ਦਾਹੀਆ, ਹਲਕਾ ਇੰਚਾਰਜ ਕਰਤਾਰਪੁਰ ਸਾਬਕਾ ਐਸ ਐਸ ਪੀ ਰਜਿੰਦਰ ਸਿੰਘ, ਸਾਬਕਾ ਵਿਧਾਇਕ ਸੁਰਿੰਦਰ ਸਿੰਘ, ਕੌਂਸਲਰ, ਸਾਬਕਾ ਕੌਂਸਲਰ, ਬਲਾਕਾਂ ਦੇ ਪ੍ਰਧਾਨ, ਸੈਲਾਂ ਦੇ ਚੇਅਰਮੈਨ , ਪਿੰਡਾਂ ਦੇ ਸਰਪੰਚ , ਸਾਬਕਾ ਸਰਪੰਚ, ਯੂਥ ਕਾਂਗਰਸ ਦੇ ਅਹੁਦੇਦਾਰ, ਮਹਿਲਾ ਕਾਂਗਰਸ ਦੇ ਅਹੁਦੇਦਾਰ ਮੌਜੂਦ ਸਨ ।