Business Khas

Latest news
ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਰਾਜਪਾਲ ਤੇ ਜਿੰਦਾ ਜ਼ਿੰਮੇਵਾਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ, ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਰਵਾਈ... ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਸ਼ਰਧਾ-ਸੁਮਨ ਭੇਟ लवली प्रोफेशनल यूनिवर्सिटी में हुई घटना पर भडक़ीं : ऊषा माही ਗੁਆਂਢੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ SIT ਗਠਿਤ, ਸੀਸੀਟੀਵੀ 'ਚ ਨਹੀਂ ਨਿਕਲਿਆ ਕੁੱਝ ਵੀ ਸ਼ੱਕੀ !
You are currently viewing ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਸ਼ਰਧਾ-ਸੁਮਨ ਭੇਟ

ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਸ਼ਰਧਾ-ਸੁਮਨ ਭੇਟ

ਜਲੰਧਰ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਹਾੜੇ ਦੇ ਸ਼ੁਭ ਮੌਕੇ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਉਹਨਾਂ ਦੇ ਬੁੱਤ ਤੇ ਫੁੱਲ-ਮਾਲਾ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਕਾਂਗਰਸ ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਜੋ ਕੁਰਬਾਨੀ ਦਿੱਤੀ, ਉਸਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਦੇ ਵਿਚਾਰ ਅੱਜ ਵੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।

ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਅਤੇ ਭ੍ਰਿਸ਼ਟਾਚਾਰ ਖਿਲਾਫ ਲੜ ਕੇ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ। ਕਾਂਗਰਸ ਪਾਰਟੀ ਹਮੇਸ਼ਾ ਸ਼ਹੀਦਾਂ ਦੇ ਦੱਸੇ ਹੋਏ ਰਾਹ ਤੇ ਚੱਲੇਗੀ ।

ਇਸ ਮੌਕੇ ਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਅਤੇ ਜਿਲਾ ਪ੍ਰਧਾਨ ਦਿਹਾਤੀ , ਰਜਿੰਦਰ ਬੇਰੀ ਜਿਲਾ ਪ੍ਰਧਾਨ ਜਲੰਧਰ ਸ਼ਹਿਰੀ , ਪ੍ਰਗਟ ਸਿੰਘ ਸਾਬਕਾ ਮੰਤਰੀ ਪੰਜਾਬ , ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਵਿਧਾਇਕ , ਸੁਰਿੰਦਰ ਕੌਰ ਹਲਕਾ ਇੰਚਰਾਜ ਜਲੰਧਰ ਵੈਸਟ , ਡਾ ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਪਵਨ ਕੁਮਾਰ , ਡਾ ਜਸਲੀਨ ਸੇਠੀ , ਨਿਸ਼ਾਂਤ ਘਈ , ਵਿਪਨ ਕੁਮਾਰ ਸਪੋਕਸਪਰਸਨ , ਵਿੱਕੀ ਆਬਾਦਪੁਰਾ , ਰਸ਼ਪਾਲ ਜੱਖੂ , ਕਰਨ ਸੁਮਨ , ਰਮੇਸ਼ ਕੁਮਾਰ ਮੌਜੂਦ ਸਨ