Business Khas

Latest news
ਬਚਪਨ ਮੁਹਿੰਮ ਤਹਿਤ 500 ਤੋਂ ਵੱਧ ਅਧਿਆਪਕਾਂ ਲਈ ਵਿਆਪਕ ਜਾਗਰੂਕਤਾ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ ਭਾਜਪਾ ਛੋਟੀਆਂ ਖੇਤਰੀ ਪਾਰਟੀਆਂ ਨੂੰ ਖ਼ਤਮ ਕਰ ਦਿੰਦੀ ਹੈ, ਅਕਾਲੀ ਦਲ ਨੂੰ ਵੀ ਨਿਗਲ ਜਾਵੇਗੀ ਭਾਜਪਾ ਪਿਤਾ ਬਣਨ 'ਤੇ ਮਿਲੇਗੀ 15 ਦਿਨਾਂ ਦੀ ਛੁੱਟੀ, ਸੂਬੇ 'ਚ ਪਹਿਲੀ ਵਾਰ ਲਾਗੂ ਕੀਤੀ ਗਈ ਯੋਜਨਾ ਕੀ ਲਵ ਗਿੱਲ ਕਾਰਨ ਸਕਾਊਟ ਨੂੰ ਲੱਗਾ ਵੱਡਾ ਝਟਕਾ? ਗੁੱਸੇ ’ਚ ਕੱਟ ਲਏ ਆਪਣੇ ਵਾਲ, ਕਿਹਾ- ਮੈਨੂੰ ਟ੍ਰੌਮਾ ਦੇ ਦਿੱਤਾ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਮਿਸਰ ’ਚ ਭਿਆਨਕ ਸੜਕ ਹਾਦਸਾ: ਤੇਲ ਟੈਂਕਰ ਨੂੰ ਅੱਗ ਲੱਗਣ ਕਾਰਨ 31 ਲੋਕਾਂ ਦੀ ਮੌਤ, 21 ਜ਼ਖ਼ਮੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਿੰਨ ਦਿਨ ਧੁੰਦ ਦਾ ਯੈਲੋ ਅਲਰਟ, ਸਵੇਰੇ ਤੇ ਰਾਤ ਨੂੰ ਰਹਿਣਾ ਪਵੇਗਾ ਸਾਵਧਾਨ 43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਨਗਰ ਨਿਗਮ ਦੀ ਹਾਊਸ ਦੀ ਮੀਟਿੰਗ ਵਿੱਚ ਸਾਡੀ ਅਵਾਜ ਨੂੰ ਦਵਾਇਆ ਗਿਆ
You are currently viewing ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ

ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ

ਜਲੰਧਰ,  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਅੱਜ ਸੰਵਿਧਾਨ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਥੇ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮਨਾਏ ਗਏ ਸੰਵਿਧਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੇ ਲੋਕਤੰਤਰ ਦੀ ਨੀਂਹ ਹੈ ਅਤੇ ਇਹ ਸਾਰੇ ਨਾਗਰਿਕਾਂ ਨੂੰ ਬਰਾਬਰੀ, ਨਿਆਂ, ਆਜ਼ਾਦੀ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ ਮੂਲ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਗਰੂਕ ਹੋਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਅਤੇ ਸਵੀਪ ਨੋਡਲ ਅਫ਼ਸਰ ਜਲੰਧਰ ਡਾ. ਅਸ਼ੋਕ ਸਹੋਤਾ ਨੇ ਸੰਵਿਧਾਨਕ ਜਾਗਰੂਕਤਾ, ਨਾਗਰਿਕ ਭਾਗੀਦਾਰੀ ਅਤੇ ਲੋਕਤੰਤਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਤੋਂ ਪਹਿਲਾਂ ਸੰਸਥਾ ਦੇ ਕੈਂਪਸ ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਵਿਦਿਆਰਥੀਆਂ ਨੂੰ ਰਾਸ਼ਟਰ ਪ੍ਰਤੀ ਆਪਣੇ ਅਧਿਕਾਰਾਂ, ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ।

ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਲੇਖ-ਲੇਖਣ ਅਤੇ ਕੁਇੱਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਡਾ. ਅਨੁਰਾਗ ਸ਼ਰਮਾ ਅਤੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਹੁਸਨ ਲਾਲ ਦਾ ਸਵੀਪ ਗਤੀਵਿਧੀਆਂ ਵਿੱਚ ਮਹੱਤਪੂਰਣ ਭੂਮਿਕਾ ਨਿਭਾਉਣ ਲਈ ਸਨਮਾਨ ਕੀਤਾ ਗਿਆ।

ਇਸ ਦੌਰਾਨ ਸੰਸਥਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ।