Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਖਾਲਸਾ ਕਾਲਜ ‘ਚ ਕੁੱਤਿਆਂ ਨਾਲ ਕਥਿਤ ਕ੍ਰੂਰਤਾ ਮਾਮਲੇ ‘ਤੇ ਵਿਵਾਦ ਗਹਿਰਾਇਆ

ਖਾਲਸਾ ਕਾਲਜ ‘ਚ ਕੁੱਤਿਆਂ ਨਾਲ ਕਥਿਤ ਕ੍ਰੂਰਤਾ ਮਾਮਲੇ ‘ਤੇ ਵਿਵਾਦ ਗਹਿਰਾਇਆ

ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ‘ਚ ਕੁੱਤਿਆਂ ਨਾਲ ਕਥਿਤ ਤੌਰ ਤੇ ਕੀਤੀ ਗਈ ਕ੍ਰੂਰਤਾ ਨੂੰ ਲੈ ਕੇ ਸ਼ੁੱਕਰਵਾਰ ਨੂੰ ਵੱਡਾ ਵਿਵਾਦ ਖੜ੍ਹਾ ਹੋ ਗਿਆ। ਸੋਸ਼ਲ ਮੀਡੀਆ ਤੇ ਕੁੱਝ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਐਨੀਮਲ ਐਕਟੀਵਿਸਟਾਂ, ਵਿਦਿਆਰਥੀਆਂ ਤੇ ਸਮਾਜਿਕ ਕਾਰਕੁਨਾਂ ਵੱਲੋਂ ਕਾਲਜ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਤੇ ਬੇਜ਼ੁਬਾਨ ਜਾਨਵਰਾਂ ਲਈ ਇਨਸਾਫ ਦੀ ਮੰਗ ਕੀਤੀ ਗਈ। ਪ੍ਰਦਰਸ਼ਨ ‘ਚ ਸ਼ਾਮਲ ਲੋਕਾਂ ਨੇ ਦਾਅਵਾ ਕੀਤਾ ਕਿ ਵਾਇਰਲ ਵੀਡੀਓਜ਼ ‘ਚ ਕੁੱਤਿਆਂ ਨੂੰ ਬੇਹੱਦ ਬੇਰਹਿਮੀ ਨਾਲ ਘਸੀਟਿਆ ਤੇ ਕੁੱਟਿਆ ਗਿਆ, ਜਿਸ ਕਾਰਨ ਕੁੱਝ ਜਾਨਵਰਾਂ ਦੀ ਮੌਤ ਵੀ ਹੋ ਗਈ। ਇੱਕ ਐਨੀਮਲ ਐਕਟੀਵਿਸਟ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਗੁਰੂਆਂ-ਪੀਰਾਂ ਦੀ ਧਰਤੀ ਮੰਨਿਆ ਜਾਂਦਾ ਹੈ, ਪਰ ਇਥੇ ਇਸ ਤਰ੍ਹਾਂ ਦੀ ਕ੍ਰੂਰਤਾ ਦੇਖ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੇਜ਼ੁਬਾਨ ਜਾਨਵਰ ਬੋਲ ਨਹੀਂ ਸਕਦੇ, ਉਨ੍ਹਾਂ ਦੀ ਆਵਾਜ਼ ਬਣਨਾ ਸਮਾਜ ਦੀ ਜ਼ਿੰਮੇਵਾਰੀ ਹੈ।

ਇੱਕ ਮਹਿਲਾ ਪ੍ਰਦਰਸ਼ਨਕਾਰੀ, ਜੋ ਆਪਣੇ ਆਪ ਨੂੰ ਅਧਿਆਪਕਾ ਤੇ ਐਨੀਮਲ ਐਕਟੀਵਿਸਟ ਦੱਸ ਰਹੀ ਸੀ, ਨੇ ਕਿਹਾ ਕਿ ਵੀਡੀਓ ‘ਚ ਇੱਕ ਕੁੱਤੇ ਨੂੰ ਬੈਟਰੀ ਰਿਕਸ਼ੇ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਘਸੀਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਨੇ ਦਾਅਵਾ ਕੀਤਾ ਕਿ ਇੱਕ ਹੋਰ ਕੁੱਤੇ ਦੀ ਲੱਤ ਵੀ ਤੋੜ ਦਿੱਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਕਾਲਜ ਪ੍ਰਬੰਧਕਾਂ ਕੋਲੋਂ ਇਸ ਮਾਮਲੇ ਤੇ ਸਪੱਸ਼ਟੀਕਰਨ ਮੰਗਣ ਆਏ ਹਨ, ਪਰ ਉਨ੍ਹਾਂ ਨੂੰ ਕੋਈ ਸੰਤੋਸ਼ਜਨਕ ਜਵਾਬ ਨਹੀਂ ਮਿਲਿਆ। ਦੂਜੇ ਪਾਸੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਸਾਰੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਾਲਜ ‘ਚ ਕਿਸੇ ਵੀ ਕੁੱਤੇ ਨੂੰ ਨਹੀਂ ਮਾਰਿਆ ਗਿਆ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਸਾਰਾ ਮਾਮਲਾ ਪੋਲੀਟੀਕਲ ਮੋਟੀਵੇਟਡ ਹੈ ਤੇ ਕੁੱਝ ਲੋਕ ਖਾਲਸਾ ਕਾਲਜ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।