Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਸੰਜੀਵ ਅਰੋੜਾ ਨੂੰ  ਅਦਾਲਤ ਨੇ ਦੋ ਦਿਨਾਂ ਦੇ ਰਿਮਾਂਡ ‘ਤੇ

ਸੰਜੀਵ ਅਰੋੜਾ ਨੂੰ ਅਦਾਲਤ ਨੇ ਦੋ ਦਿਨਾਂ ਦੇ ਰਿਮਾਂਡ ‘ਤੇ

ਸੰਜੀਵ ਅਰੋੜਾ ਨੂੰ Enforcement Directorate ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਗੁਰੂਗ੍ਰਾਮ ਜ਼ਿਲ੍ਹਾ ਅਦਾਲਤ ਨੇ ਦੋ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਈਡੀ ਨੇ ਅਦਾਲਤ ਵਿੱਚ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਵੱਲੋਂ ਦੋ ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ ਗਿਆ।

ਹੁਣ ਈਡੀ ਵੱਲੋਂ ਮੰਤਰੀ ਸੰਜੀਵ ਅਰੋੜਾ ਤੋਂ ਕਥਿਤ ਬੇਨਿਯਮੀਆਂ, ਵਿੱਤੀ ਲੈਣ-ਦੇਣ ਅਤੇ ਜਾਅਲੀ ਦਸਤਾਵੇਜ਼ਾਂ ਸਬੰਧੀ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ 9 ਮਈ ਨੂੰ ਈਡੀ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਸਮੇਤ ਦਿੱਲੀ ਅਤੇ ਗੁਰੂਗ੍ਰਾਮ ਦੇ ਪੰਜ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਛਾਪੇਮਾਰੀ ਤੋਂ ਬਾਅਦ ਈਡੀ ਨੇ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਈਡੀ ਦੇ ਮੁਤਾਬਕ ਸੰਜੀਵ ਅਰੋੜਾ ‘ਤੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਣਾਂ ਦੀ ਖਰੀਦ-ਵੇਚ ਵਿੱਚ ਵੱਡੇ ਪੱਧਰ ‘ਤੇ GST ਧੋਖਾਧੜੀ ਕਰਨ ਦੇ ਦੋਸ਼ ਹਨ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਅਰੋੜਾ ਨੇ ਆਪਣੀਆਂ ਫਰਮਾਂ ਰਾਹੀਂ ਕਰੀਬ 157.12 ਕਰੋੜ ਰੁਪਏ ਦੇ ਮੋਬਾਈਲ ਫੋਨਾਂ ਦੀ ਜਾਅਲੀ ਵਿਕਰੀ ਦਿਖਾਈ ਅਤੇ ਸ਼ੈੱਲ ਕੰਪਨੀਆਂ ਰਾਹੀਂ ਜਾਅਲੀ ਨਿਰਯਾਤ ਕਰਕੇ ਧੋਖਾਧੜੀ ਨੂੰ ਅੰਜਾਮ ਦਿੱਤਾ। ਈਡੀ ਹੁਣ ਇਸ ਮਾਮਲੇ ਨਾਲ ਜੁੜੇ ਵਿੱਤੀ ਲੈਣ-ਦੇਣ, ਸ਼ੈੱਲ ਕੰਪਨੀਆਂ ਦੇ ਨੈੱਟਵਰਕ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ। ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ।