Business Khas

You are currently viewing ਕੱਚੇ ਤੇਲ ਦੀਆਂ ਕੀਮਤਾਂ ’ਚ ਆਈ ਗਿਰਾਵਟ

ਕੱਚੇ ਤੇਲ ਦੀਆਂ ਕੀਮਤਾਂ ’ਚ ਆਈ ਗਿਰਾਵਟ

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬ੍ਰੈਂਟ ਕਰੂਡ ਫਿਊਚਰਜ਼ 4.8 ਫੀਸਦ ਡਿੱਗ ਕੇ 72 ਪ੍ਰਤੀ ਬੈਰਲ ਡਾਲਰ ਹੋ ਗਿਆ। ਹਾਲਾਂਕਿ, ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਤੇਲ ਮਾਰਕੀਟਿੰਗ ਕੰਪਨੀਆਂ ਨੇ 76 ਦਿਨਾਂ ਤੱਕ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ। ਹਾਲਾਂਕਿ, ਉਸ ਤੋਂ ਬਾਅਦ, ਤੇਲ ਦੀਆਂ ਕੀਮਤਾਂ ਵਿੱਚ 7.60 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮੁੜ ਤੋਂ ਗਿਰਾਵਟ ਹੋਣ ਕਾਰਨ ਇਹ ਸਵਾਲ ਉੱਠਿਆ ਹੈ ਕਿ ਕੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਣਗੀਆਂ?