Business Khas

Latest news
ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ ਲੋਕਾਂ ਨੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ਵਿਸ਼ਵ ਪੱਧਰੀ ਪ੍ਰਬੰਧਾਂ ਦੀ ਕੀਤੀ ਸ਼ਲਾਘਾ  ਅਚਾਰ ਦੇ ਡੱਬੇ ਵਿੱਚੋਂ ਨਿਕਲੀ ਮਰੀ ਹੋਈ ਕਿਰਲੀ, ਖਪਤਕਾਰਾਂ ਵਿੱਚ ਭਾਰੀ ਰੋਸ प्रवक्ता बनने पर सरदार मख्खन सिंह अड्डा होशियारपुर का सम्मान पंजाब के बिना भारतीय हॉकी अधूरी: फ्लोरिस जेन बोवेलैंडर ‘ਕਿੰਗ’ ਦੇ ਪ੍ਰੋਜੈਕਸ਼ਨ ਨਾਲ ਜਗਮਗਾਇਆ ਮੰਨਤ, ਦੇਖੋ ਤਸਵੀਰਾਂ ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਸੋਨਾ, ਚਾਂਦੀ ₹25,000 ਡਿੱਗੀ; ਜਾਣੋ ਤਾਜ਼ਾ ਭਾਅ ਹਰਮੀਤ ਸਿੰਘ ਪਠਾਨਮਾਜਰਾ ਦਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵੱਡਾ ਦਾਅਵਾ 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ CM ਮਾਨ ਨੇ ਕੀਤੇ ਹੋਰ ਵੱਡੇ ਐਲਾਨ
You are currently viewing ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ

ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ

ਜਲੰਧਰ, ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ ਬੇਹੱਦ ਚਿੰਤਾਜਨਕ ਅਤੇ ਦਰਦਨਾਕ ਸਥਿਤੀ ਪੈਦਾ ਕਰ ਰਿਹਾ ਹੈ। ਨਸ਼ੇ ਦੀ ਲਤ ਕਾਰਨ ਪੱਟੀ ਸ਼ਹਿਰ ਦੇ ਦੋ ਸਕੇ ਭਰਾਵਾਂ ਕੁਲਦੀਪ ਸਿੰਘ ਤੇ ਸੋਨਾ ਸਿੰਘ ਅਤੇ ਕਸਬਾ ਧਾਰੀਵਾਲ ਦੇ ਪੰਕਜ ਕੁਮਾਰ ਦੀ ਮੌਤ ਦੀ ਸਾਹਮਣੇ ਆਈ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ ਮੁਕਤੀ ਸਬੰਧੀ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਦਿੱਤੀ ਹੈ। ਇਹ ਸਿਰਫ਼ ਇੱਕ ਪਰਿਵਾਰ ਦੀ ਤ੍ਰਾਸਦੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਲਈ ਗੰਭੀਰ ਚਿਤਾਵਨੀ ਹੈ।

ਜਾਰੀ ਇਕ ਬਿਆਨ ਅਨੁਸਾਰ ਵਿਜੇ ਸਾਂਪਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਨਤੀਜੇ ਦੇਣ ਵਿੱਚ ਨਾਕਾਮ ਦਿਖਾਈ ਦੇ ਰਹੀ ਹੈ। ਸਵਾਲ ਇਹ ਹੈ ਕਿ ਜਦੋਂ ਨੌਜਵਾਨ ਲਗਾਤਾਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁੱਝ ਰਹੇ ਹਨ ਤਾਂ ਸਰਕਾਰ ਦੀਆਂ ਨਸ਼ਾ ਵਿਰੋਧੀ ਮੁਹਿੰਮਾਂ ਕਿੱਥੇ ਹਨ ?

ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ, ਬਿਆਨਾਂ ਅਤੇ ਫੋਟੋ ਸੈਸ਼ਨਾਂ ਨਾਲ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਦਾ। ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ, ਵੱਡੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਵਿਜੇ ਸਾਂਪਲਾ ਨੇ ਕਿ ਪੰਜਾਬ ਦੀ ਜਵਾਨੀ ਬਚਾਉਣਾ ਸਿਆਸਤ ਨਹੀਂ, ਸਗੋਂ ਹਰ ਸਰਕਾਰ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ 31 ਦਸੰਬਰ 2029 ਤੱਕ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।