Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੀੜਤ ਪਰਿਵਾਰ ਨੂੰ ਇਨਸਾਫ ਤੇ ਪੰਜਾਬ ਵਿੱਚ ਦਲਿਤਾਂ ‘ਤੇ ਅੱਤਿਆਚਾਰਾਂ ਨੂੰ ਰੋਕਣ ਦੀ ਕੀਤੀ ਮੰਗ

ਪੀੜਤ ਪਰਿਵਾਰ ਨੂੰ ਇਨਸਾਫ ਤੇ ਪੰਜਾਬ ਵਿੱਚ ਦਲਿਤਾਂ ‘ਤੇ ਅੱਤਿਆਚਾਰਾਂ ਨੂੰ ਰੋਕਣ ਦੀ ਕੀਤੀ ਮੰਗ

 

ਚੰਡੀਗੜ੍ਹ। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦਾ ਇੱਕ ਵਫਦ ਅੱਜ ਪੰਜਾਬ ਦੇ ਰਾਜਪਾਲ ਮਾਣਯੋਗ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਵਫਦ ਦੀ ਅਗਵਾਈ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ। ਇਸ ਵਫਦ ਵਿੱਚ ਬਸਪਾ ਦੇ ਸੂਬਾ ਕੋਆਰਡੀਨੇਟਰ ਤੇ ਵਿਧਾਇਕ ਨਵਾਂਸ਼ਹਿਰ ਡਾ. ਨਛੱਤਰ ਪਾਲ, ਸੂਬਾ ਕੋਆਰਡੀਨੇਟਰ ਪ੍ਰਜਾਪਤੀ ਅਜੀਤ ਸਿੰਘ ਭੈਣੀ, ਸੂਬਾ ਕੋਆਰਡੀਨੇਟਰ ਤੀਰਥ ਸਿੰਘ ਮਹਿਰਾ ਰਾਜਪੁਰਾ, ਸੂਬਾ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ ਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਸ਼ਾਮਿਲ ਸਨ।

ਇਸ ਮੌਕੇ ਬਸਪਾ ਆਗੂਆਂ ਨੇ ਰਾਜਪਾਲ ਤੋਂ ਏਡੀਜੀਪੀ ਹਰਿਆਣਾ ਆਈਪੀਐਸ ਅਫਸਰ ਵਾਈ ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਨਿਰਪੱਖ ਉੱਚ ਪੱਧਰੀ ਜਾਂਚ ਤੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਣਯੋਗ ਰਾਜਪਾਲ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਅਨੁਸੂਚਿਤ ਜਾਤੀਆਂ ‘ਤੇ ਅੱਤਿਆਚਾਰ ਦੇ ਮਾਮਲੇ ਸਿਰਫ ਹਰਿਆਣਾ ਵਿੱਚ ਹੀ ਨਹੀਂ, ਬਲਕਿ ਪੰਜਾਬ ਵਿੱਚ ਵੀ ਵੱਡੇ ਪੱਧਰ ‘ਤੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਈਪੀਐਸ ਅਫਸਰ ਦੀ ਮੌਤ ਦੇ ਮਾਮਲੇ ਨੇ ਇਨ੍ਹਾਂ ਅੱਤਿਆਚਾਰਾਂ ਦੇ ਮਾਮਲਿਆਂ ਨੂੰ ਮੁੜ ਉਭਾਰਿਆ ਹੈ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਖੋਲੇ ਗਏ ਹਨ ਤੇ ਇਸ ਤੋਂ ਇਲਾਵਾ ਸ਼ਰਾਬ ਦੀਆਂ ਨਜਾਇਜ਼ ਬ੍ਰਾਂਚਾਂ ਵੀ ਖੋਲੀਆਂ ਗਈਆਂ। ਹੁਸ਼ਿਆਰਪੁਰ ਦੇ ਹੀ ਪਿੰਡ ਚਾਂਗ ਬਸੋਈ ਦੇ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਨੂੰ ਪੰਚਾਇਤ ਘਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਇਸ ਤੋਂ ਇਲਾਵਾ ਹੜ੍ਹਾਂ ਦੇ ਮਾਮਲਿਆਂ ਵਿੱਚ ਵੀ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਪੀੜਤ ਲੋਕਾਂ ਦੀ ਜ਼ਰੂਰੀ ਮਦਦ ਨਹੀਂ ਕੀਤੀ ਗਈ।