Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ

ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ

ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਦਿਸਣ ਹੱਦ ਘੱਟ ਗਈ ਹੈ। ਮੌਸਮ ਵਿਗਿਆਨੀਆਂ ਨੇ 31 ਦਸੰਬਰ ਨੂੰ ਸੂਬੇ ਵਿੱਚ ਸੰਘਣੀ ਧੁੰਦ ਤੇ ਠੰਢ ਪੈਣ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ।ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਠੰਢ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚਿਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਦੇਖੀ ਗਈ। ਇਸ ਦੇ ਨਾਲ ਹੀ ਸਵੇਰ ਤੱਕ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦਾ ਦਿਨ ਦਾ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਹੈ। ਇਸ ਦੌਰਾਨ ਲੋਕ ਠੰਢ ਤੋਂ ਬਚਣ ਲਈ ਅੱਗ ਦਾ ਸਹਾਰਾ ਲੈਂਦੇ ਹੋਏ ਨਜ਼ਰ ਆਏ।

ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ‘ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ‘ਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ | ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦਰਿਸ਼ਗੋਚਰਤਾ 50 ਮੀਟਰ ਜਾਂ ਇਸ ਤੋਂ ਵੀ ਘੱਟ ਤੱਕ ਜਾ ਸਕਦੀ ਹੈ।