Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਡਿਪਟੀ ਕਮਿਸ਼ਨਰ ਵੱਲੋਂ ਲੂਅ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਜਲੰਧਰ,  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਲੋਕਾਂ ਨੂੰ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।ਡਾ. ਅਗਰਵਾਲ ਨੇ ਕਿਹਾ ਕਿ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੋਂ ਬਚਣ ਲਈ ਜਾਗਰੂਕਤਾ ਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ, ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ।ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਪਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਹੈ।

ਬੱਚਿਆਂ ਅਤੇ ਬਜ਼ੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕਾਂ ਨੂੰ ਗਰਮੀ ਲੱਗਣ ਦਾ ਜ਼ਿਆਦਾ ਖਤਰਾ ਹੁੰਦਾ ਹੈ। ਇਸ ਤੋਂ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਆਦਿ ਉੱਤੇ ਰਹਿਣ ਵਾਲੇ ਲੋਕ ਇਸ ਦਾ ਜਲਦ ਸ਼ਿਕਾਰ ਹੋ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜ਼ਿਆਦਾ ਸਮਾਂ ਧੁੱਪ ਵਿਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਲ ਆਉਣੀ, ਚਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ।