Business Khas

Latest news
ਗੁਰੂ ਅਮਰ ਦਾਸ ਨੇ ਦੇ ਪ੍ਰਕਾਸ਼ ਪੁਰਬ 6ਦਿਨਾਂ ਸਮਾਗਮ ਦੀ ਲੜੀ ਬੜੇ ਉਤਸਾਹ ਨਾਲ ਮਨਾਈ ਭਾਜਪਾ ਜ਼ਿਲ੍ਹਾ ਜਲੰਧਰ ਦੀ ਮੰਡਲ ਪ੍ਰਧਾਨਾਂ ਤੇ ਪ੍ਰਬੰਧਕਾਂ ਦੀ ਮੀਟਿੰਗ ਸੰਪੰਨ ਬੱਚਿਆਂ ਦੀ ਭਲਾਈ ਤੇ ਗੋਦ ਲੈਣ ਦੀ ਪ੍ਰਕਿਰਿਆ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਣ ਦੀ ਸੰਭਾਲ ’ਚ ਯੋਗਦਾਨ ਪਾਉਣ ਦਾ ਸੱਦਾ ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ’ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਮਾਤਾ-ਪਿਤਾ ਦੀਆਂ ਮਿੱਠੀਆਂ ਯਾਦਾਂ ਨੂੰ ਸਮਰਪਿਤ ਬਰਸੀ ਸਮਾਗਮ ਬਸਤੀ ਸ਼ੇਖ ਵੱਡਾ ਬਜ਼ਾਰ ’ਚ ਛਬੀਲ ਦਾ ਲੰਗਰ ਲਗਾਇਆ ਗਿਆ ਪੰਜਾਬ 'ਚ ਕਿਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਗਰਮੀਆਂ ਦੀਆਂ ਛੁੱਟੀਆਂ? ਕਮਰਸ਼ੀਅਲ LPG ਸਿਲੰਡਰ ਦੀਆਂ ਕੀਮਤਾਂ ‘ਚ 993 ਰੁਪਏ ਦਾ ਵਾਧਾ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਣ ਦੀ ਸੰਭਾਲ ’ਚ ਯੋਗਦਾਨ ਪਾਉਣ ਦਾ ਸੱਦਾ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਣ ਦੀ ਸੰਭਾਲ ’ਚ ਯੋਗਦਾਨ ਪਾਉਣ ਦਾ ਸੱਦਾ

ਜਲੰਧਰ, 2 ਮਈ : ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 4,68,149 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,67,198 ਮੀਟ੍ਰਿਕ ਟਨ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਈ ਜਾ ਰਹੀ ਹੈ ਅਤੇ 1150 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਿਫ਼ਟਿੰਗ ਦੇ ਕੰਮ ਨੂੰ ਹੋਰ ਗਤੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਮਿੱਥੇ ਸਮੇਂ ਵਿੱਚ ਚੁਕਾਈ ਹੋਣੀ ਚਾਹੀਦੀ ਹੈ।