Business Khas

Latest news
ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਗਿੱਪੀ ਗਰੇਵਾਲ ਦਾ ਏਅਰ ਕੈਨੇਡਾ 'ਤੇ ਦੋਸ਼; ਬਿਜ਼ਨਸ ਕਲਾਸ ਦੀ ਟਿਕਟ ਦੀ ਅਦਾਇਗੀ ਦੇ ਬਾਵਜੂਦ ਇਕਾਨਮੀ ਸੀਟ ਦਿੱਤੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ‘ਨਾਨਾ’, ਪੰਜਾਬੀਆਂ ਨਾਲ ਸੀ ਲਗਾਵ GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
You are currently viewing ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ, 17 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕ ਮਸਲਿਆਂ ਦਾ ਢੁੱਕਵਾਂ ਅਤੇ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਹਰੇਕ ਸਮੱਸਿਆ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਉਸ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਪੇਸ਼ੇਵਰ ਢੰਗ ਨਾਲ ਅਤੇ ਪੂਰੇ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਲੋਕਾਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਮੁੱਖ ਪ੍ਰਸ਼ਾਸਕ ਜੇ.ਡੀ.ਏ. ਨਿਤੇਸ਼ ਕੁਮਾਰ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ। ਸ਼੍ਰੀ ਵਾਲੀਆ ਨੇ ਐਸ.ਡੀ.ਐਮਜ਼ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦੀ ਢੁੱਕਵੀਂ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ।

ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਅਤੇ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਾਡੇ ਤੱਕ ਨਹੀਂ ਪਹੁੰਚ ਸਕਦੇ ਤਾਂ ਉਨ੍ਹਾਂ ਤੱਕ ਪਹੁੰਚਣਾ ਸਾਡੀ ਜ਼ਿੰਮੇਵਾਰੀ ਹੈ।