Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਡਿਪਟੀ ਕਮਿਸ਼ਨਰ ਨੇ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਉਣ ਦੀ ਕੀਤੀ ਸਖ਼ਤ ਹਦਾਇਤ

ਡਿਪਟੀ ਕਮਿਸ਼ਨਰ ਨੇ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਉਣ ਦੀ ਕੀਤੀ ਸਖ਼ਤ ਹਦਾਇਤ

ਜਲੰਧਰ, 16 ਅਕਤੂਬਰ:ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਹੋਰ ਤੇਜ਼ੀ ਨਾਲ ਝੋਨੇ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪਖੋਂ ਕੋਈ ਕਮੀ ਬਾਕੀ ਨਹੀਂ ਰਹਿਣੀ ਚਾਹੀਦੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ 1,46,218 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,43,763 ਮੀਟਰਿਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 48,089 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈਡ ਵਲੋਂ 46,445 ਮੀਟਰਕ ਟਨ, ਪਨਸਪ ਵਲੋਂ 33,048 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 14,482 ਮੀਟਰਕ ਟਨ, ਐਫ.ਸੀ.ਆਈ. ਵਲੋਂ 1605 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 94 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਮਿੱਥੇ ਸਮੇਂ ਦੇ ਵਿਚ ਕਿਸਾਨਾਂ ਨੂੰ ਖ਼ਰੀਦੇ ਗਏ ਝੋਨੇ ਦੀ 337 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ।ਡਾ. ਅਗਰਵਾਲ ਨੇ ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।