Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡਿਪਟੀ ਕਮਿਸ਼ਨਰ ਵੱਲੋਂ ਇੰਟਰਨਜ਼ ਨੂੰ ਸਰਟੀਫਿਕੇਟ ਪ੍ਰਦਾਨ, ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਡਿਪਟੀ ਕਮਿਸ਼ਨਰ ਵੱਲੋਂ ਇੰਟਰਨਜ਼ ਨੂੰ ਸਰਟੀਫਿਕੇਟ ਪ੍ਰਦਾਨ, ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਜਲੰਧਰ, 16 ਮਾਰਚ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਚੱਲ ਰਹੇ 5ਵੇਂ ਬੈਚ ਦੀ ਸਮਾਪਤੀ ’ਤੇ 65 ਇੰਟਰਨਜ਼ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਟਰਨਜ਼ ਦੀ ਹੌਸਲਾ ਅਫਜ਼ਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਇੰਟਰਨਸ਼ਿਪ ਸਫ਼ਲਤਾਪੂਰਵਕ ਮੁਕੰਮਲ ਕਰਨ ’ਤੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ/ਦਫ਼ਤਰਾਂ ਵਿੱਚ ਹਾਸਲ ਕੀਤੇ ਤਜ਼ੁਰਬਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਡਾ. ਅਗਰਵਾਲ ਨੇ ਦੱਸਿਆ ਕਿ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ/ਵਿਭਾਗਾਂ/ਦਫਤਰਾਂ ਵਿੱਚ 3 ਮਹੀਨੇ ਲਈ ਬਤੌਰ ਇੰਟਰਨ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਵਿਭਾਗਾਂ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੇ ਗਿਆਨ ਤੇ ਕੌਸ਼ਲ ਵਿੱਚ ਵਾਧਾ ਕਰਨਾ ਵੀ ਹੈ।