Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਡਿਪਟੀ ਕਮਿਸ਼ਨਰ ਵਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬਲੈਕ ਸਪਾਟਸ ਦੀ ਪਹਿਚਾਣ ਕਰਨ ਦੀ ਹਦਾਇਤ

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਭਰ ਵਿੱਚ ਬਲੈਕ ਸਪਾਟ, ਜਿਥੇ ਅਕਸਰ ਸੜਕੀ ਦੁਰਘਟਨਾਵਾਂ ਹੁੰਦੀਆਂ ਹਨ, ਦੀ ਪਹਿਚਾਣ ਕਰਕੇ ਵਿਸਥਾਰਿਤ ਸੂਚੀ ਤਿਆਰੀ ਕੀਤੀ ਜਾਵੇ। ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕੀ ਦੁਰਘਟਨਾਵਾਂ ਵਾਲੇ ਸਥਾਨਾਂ ਦੀ ਪਹਿਚਾਣ ਕਰਕੇ ਤੁਰੰਤ ਇਨ੍ਹਾਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਠੀਕ ਕਰਨਾ ਕੀਮਤੀ ਜਾਨਾਂ ਬਚਾਉਣ ਲਈ ਬਹੁਤ ਜ਼ਰੂਰੀ ਹੈ।

ਉਨ੍ਹਾਂ ਲੋਕ ਨਿਰਮਾਣ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਲਿਸ ਵਿਭਾਗ ਵਲੋਂ ਸੂਚੀ ਮਿਲਣ ਉਪਰੰਤ ਸਾਂਝੇ ਤੌਰ ’ਤੇ ਬਲੈਕ ਸਪਾਟਸ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਬਲੈਕ ਸਪਾਟਸ ਨੂੰ ਦੂਰ ਕਰਨ ਲਈ ਨਿਰੀਖਣ ਤੋਂ ਬਾਅਦ ਜ਼ਰੂਰੀ ਢਾਂਚਾਗਤ ਤਬਦੀਲੀਆਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਸਬੰਧੀ ਸੁਝਾਅ ਪੇਸ਼ ਕੀਤੇ ਜਾਣ।