Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਜਲੰਧਰ, 21 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖ਼ਰੀਦ ਉਪਰੰਤ ਅਨਾਜ ਮੰਡੀਆਂ ’ਚੋਂ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮੇਂ ਦੇ ਅੰਦਰ ਮੰਡੀਆਂ ਤੋਂ ਖ਼ਰੀਦੀ ਗਈ ਕਣਕ ਦਾ ਸਟਾਕ ਚੁੱਕਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਮੰਡੀ ਵਾਈਜ਼ ਲਿਫ਼ਟਿੰਗ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਮੰਡੀਆਂ ਵਿੱਚ ਭੰਡਾਰਨ ਦੀ ਸਮਰੱਥਾ ਘੱਟ ਹੈ, ਉਨ੍ਹਾਂ ਵਿੱਚੋਂ ਫ਼ਸਲ ਦੀ ਚੁਕਾਈ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।