Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਡਿਪਟੀ ਕਮਿਸ਼ਨਰ ਵੱਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ

ਜਲੰਧਰ, 1 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਇਥੇ ਕਪੂਰਥਲਾ ਰੋਡ ’ਤੇ ਲੈਦਰ ਕੰਪਲੈਕਸ ਵਿਖੇ ਬਣੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਸਮੇਤ ਸੈਂਟਰ ਦਾ ਦੌਰਾ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੈਂਟਰ ਦੇ ਨਵੀਨੀਕਰਨ ਦੇ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਉਦਯੋਗਿਕ ਇਲਾਕੇ ਵਿੱਚ ਸਥਾਪਤ ਇਹ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਜੋ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਸਕਦਾ ਹੈ, ਨੂੰ ਹੋਰ ਬਿਹਤਰ ਢੰਗ ਨਾਲ ਤਿਆਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਉਨ੍ਹਾਂ ਲਈ ਰੋਜ਼ਗਾਰ ਦਾ ਰਾਹ ਪੱਧਰਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਉਦਯੋਗਿਕ ਇਲਾਕੇ ਵਿੱਚ ਸਥਾਪਤ ਇਹ ਸੈਂਟਰ ਨੌਜਵਾਨਾਂ ਲਈ ਹੁਨਰ ਸਿਖ਼ਲਾਈ ਹਾਸਲ ਕਰਨ ਅਤੇ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਸਹਾਇਤਾ ਅਤੇ ਉਦਯੋਗਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੇਨਿੰਗ ਪਾਰਟਨਰਾਂ ਰਾਹੀਂ ਸੈਂਟਰ ਵਿੱਚ ਵੱਖ-ਵੱਖ ਹੁਨਰ ਆਧਾਰਿਤ ਕੋਰਸ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਨੇੜੇ ਹੀ ਲੜਕੀਆਂ ਦੇ ਹੋਸਟਲ ਨੂੰ ਮਾਈਗ੍ਰੇਸ਼ਨ ਸਪੋਰਟ ਸੈਂਟਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜਿਥੇ ਹੁਨਰ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਲਈ ਨੌਕਰੀ ਮਿਲਣ ਤੱਕ ਅਸਥਾਈ ਰਿਹਾਇਸ਼ ਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਤਾਂ ਜੋ ਨੌਕਰੀ ਮਿਲਣ ਤੱਕ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।