Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ
You are currently viewing ਚੰਡੀਗੜ੍ਹ ਕੰਸਰਟ ਤੋਂ ਬਾਅਦ ਵਧੀਆਂ ਦਿਲਜੀਤ ਦੋਸਾਂਝ ਦੀਆਂ ਮੁਸ਼ਕਲਾਂ

ਚੰਡੀਗੜ੍ਹ ਕੰਸਰਟ ਤੋਂ ਬਾਅਦ ਵਧੀਆਂ ਦਿਲਜੀਤ ਦੋਸਾਂਝ ਦੀਆਂ ਮੁਸ਼ਕਲਾਂ

ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਪਰਫਾਰਮ ਕਰਨ ਵਾਲੇ ਦਿਲਜੀਤ ਦੋਸਾਂਝ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ 14 ਦਸੰਬਰ ਨੂੰ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਵਿੱਚ ਤੈਅ ਸ਼ੋਰ ਸੀਮਾ ਦੀ ਉਲੰਘਣਾ ਕੀਤੀ ਗਈ। ਇਸ ਕਰਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਹਾਈ ਕੋਰਟ ਨੂੰ ਇਹ ਸਿਫਾਰਿਸ਼ ਕੀਤੀ ਹੈ।

14 ਦਸੰਬਰ ਨੂੰ ਹੋਣ ਵਾਲੇ ਕੰਸਰਟ ‘ਤੇ ਰੋਕ ਲਗਾਉਣ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ 13 ਦਸੰਬਰ ਨੂੰ ਅਦਾਲਤ ਨੇ ਦਿਲਜੀਤ ਨੂੰ ਪ੍ਰੋਗਰਾਮ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਹਾਲਾਂਕਿ ਇਸ ਦੌਰਾਨ ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਸੰਗੀਤ ਸਮਾਰੋਹ ‘ਚ ਸ਼ੋਰ ਸੀਮਾ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਲਈ ਵੱਧ ਤੋਂ ਵੱਧ 75 ਡੈਸੀਬਲ ਸ਼ੋਰ ਦਾ ਪੱਧਰ ਨਿਰਧਾਰਤ ਕੀਤਾ ਗਿਆ। ਨਾਲ ਹੀ ਹਦਾਇਤ ਦਿੱਤੀ ਗਈ ਕਿ ਜੇਕਰ ਇਸ ਦੀ ਉਲੰਘਣਾ ਹੁੰਦੀ ਹੈ ਤਾਂ ਪ੍ਰਬੰਧਕਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।