Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ

ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ

ਅੱਜ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਹੀਦ ਸ ਊਧਮ ਸਿੰਘ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ.ਡਾ ਮਨਮੋਹਨ ਸਿੰਘ ਜੀ ਦੀ ਪਹਿਲੀ ਬਰਸੀ ਦੇ ਮੌਕੇ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਤੇ ਜਿਲਾ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ । ਸ਼ਹੀਦ ਊਧਮ ਸਿੰਘ ਜੀ ਦਾ ਸਾਡੇ ਦੇਸ਼ ਦੀ ਅਜ਼ਾਦੀ ਵਿੱਚ ਅਹਿਮ ਯੋਗਦਾਨ ਸੀ । ਇਸੇ ਤਰਾਂ ਸਾਡੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਜੀ ਦਾ ਵੀ ਸਾਡੇ ਦੇਸ਼ ਦੀ ਤਰਕੀ ਵਿੱਚ ਅਹਿਮ ਯੋਗਦਾਨ ਹੈ । ਅੱਜ ਦੇਸ਼ ਦੇ ਲੋਕ ਡਾ ਮਨਮੋਹਨ ਸਿੰਘ ਜੀ ਦੇ ਕਾਰਜਕਾਲ ਨੂੰ ਯਾਦ ਕਰਦੇ ਹਨ।

ਪੰਜਾਬ ਦੇ ਵਿਕਾਸ ਲਈ ਆਪਣੇ ਕਾਰਜਕਾਲ ਦੌਰਾਨ ਫੰਡਾਂ ਦੀ ਕੋਈ ਕਮੀ ਨਹੀ ਛੱਡੀ , ਬਿਨਾ ਭੇਦਭਾਵ ਤੋ ਪੰਜਾਬ ਲਈ ਫੰਡ ਜਾਰੀ ਕੀਤੇ ਗਏ । ਇਸ ਮੌਕੇ ਤੇ ਜਲੰਧਰ ਵੈਸਟ ਤੋ ਹਲਕਾ ਇੰਚਾਰਜ ਸੁਰਿੰਦਰ ਕੌਰ, ਨਵਜੋਤ ਦਾਹੀਆ ਹਲਕਾ ਇੰਚਾਰਜ ਨਕੋਦਰ, ਪਵਨ ਕੁਮਾਰ, ਡਾ ਜਸਲੀਨ ਸੇਠੀ, ਵਿਪਨ ਕੁਮਾਰ, ਰਵਿੰਦਰ ਸਿੰਘ ਲਾਡੀ, ਜਗਦੀਪ ਸੋਨੂੰ ਸੰਧਰ, ਅਸ਼ਵਨੀ ਜੰਗਰਾਲ, ਸੁਦੇਸ਼ ਭਗਤ, ਸੰਜੀਵ ਦੁਆ, ਅਰੁਣ ਰਤਨ, ਰਸ਼ਪਾਲ ਜੱਖੂ, ਯਸ਼ਪਾਲ ਸਫਰੀ, ਬ੍ਰਹਮ ਦੇਵ ਸਹੋਤਾ, ਸਤਪਾਲ ਮਿੱਕਾ, ਵਿੱਕੀ ਆਬਾਦਪੁਰਾ, ਟੋਨੂੰ ਜਿੰਦਲ, ਅਨਿਲ ਕੁਮਾਰ, ਕੀਮਤੀ ਸੈਣੀ, ਯਸ਼ ਪਾਲ, ਰਮੇਸ਼, ਵਰਿੰਦਰ ਕੁਮਾਰ, ਮਨੀਸ਼ ਪਾਹਵਾ, ਅਸ਼ੋਕ ਖੰਨਾ, ਭਾਰਤ ਭੂਸ਼ਣ, ਆਲਮ ਚੁਗਿੱਟੀ, ਕਰਨ ਸੁਮਨ ਮੌਜੂਦ ਸਨ