Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਜਲੰਧਰ, 16 ਸਤੰਬਰ : ਡਾ. ਜਸਵਿੰਦਰ ਸਿੰਘ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨੀ ਦੇ ਕੰਮ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਫੀਲਡ ਵਿੱਚ ਜਾ ਕੇ ਕਿਸਾਨੀ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ’ਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਖੇਤੀ ਇਨਪੁਟਸ ਜਿਵੇਂ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਸਬੰਧੀ ਉਹ ਦਫ਼ਤਰੀ ਸਮੇਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ.ਨਰਿੰਦਰ ਕਲਸੀ ਅਤੇ ਸੇਵਾ ਮੁਕਤ ਮੁੱਖ ਖੇਤੀਬਾੜੀ ਅਫਸਰ ਡਾ. ਜਸਵੰਤ ਰਾਏ ਵੀ ਮੌਜੂਦ ਸਨ