Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ

ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ

ਲੁਧਿਆਣਾ, ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਲੁਧਿਆਣਾ ਦਾ ਦੌਰਾ ਕਰਕੇ ਵਿਆਪਕ ਨਿਰੀਖਣ ਕੀਤਾ ਅਤੇ ਕੈਦੀਆਂ, ਵਿਚਾਰ ਅਧੀਨ ਕੈਦੀਆਂ ਲਈ ਸਹੂਲਤਾਂ ਦਾ ਮੁਲਾਂਕਣ ਕੀਤਾ।
ਉਨ੍ਹਾਂ ਨੇ ਜੇਲ੍ਹ ਅੰਦਰ ਸਫ਼ਾਈ ਅਤੇ ਹੋਰ ਸਹੂਲਤਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਉਨ੍ਹਾਂ ਰਸੋਈ ਦੇ ਖਾਣੇ ਦਾ ਵੀ ਸੁਆਦ ਲਿਆ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ ‘ਤੇ ਮੁਲਾਂਕਣ ਕੀਤਾ।
ਡਾ. ਰਵਜੋਤ ਸਿੰਘ ਨੇ ਜਨਾਨਾ ਜੇਲ੍ਹ ਦੇ ਹਸਪਤਾਲ ਦਾ ਦੌਰਾ ਕਰਕੇ ਡਾਕਟਰੀ ਸੇਵਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਇਕੱਠੀ ਕੀਤੀ। ਇਸ ਮੌਕੇ ਹਸਪਤਾਲ ਦੀ ਮੈਡੀਕਲ ਅਫਸਰ ਜਨਾਨਾ ਜੇਲ੍ਹ ਲੁਧਿਆਣਾ ਡਾ. ਸੁਨੇਈਆ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਇੱਕਲੇ ਹੀ 24 ਘੰਟੇ ਦੀ ਸ਼ਿਫਟ ‘ਤੇ ਤਾਇਨਾਤ ਹਨ। ਓ.ਪੀ.ਡੀ, ਮੈਡੀਕਲ ਬਣਾਉਣੇ ਅਤੇ ਨਵੇਂ ਆਏ ਕੈਦੀਆਂ ਦੇ ਚੈੱਕਅੱਪ ਅਤੇ ਰਾਤ ਸਮੇਂ ਐਮਰਜੈਂਸੀ ਡਿਊਟੀ ਸੰਭਾਲ ਰਹੇ ਹਨ। ਇਸ ਲਈ ਇੱਕ ਹੋਰ ਅਡੀਸ਼ਨਲ ਮੈਡੀਕਲ ਅਫਸਰ ਤੈਨਾਤ ਕੀਤਾ ਜਾਵੇ। ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਦਲਬੀਰ ਸਿੰਘ ਕਾਹਲੋ ਨੂੰ ਆਦੇਸ਼ ਦਿੱਤੇ ਕਿ ਅਡੀਸ਼ਨਲ ਮੈਡੀਕਲ ਅਫਸਰ ਤਾਇਨਾਤ ਕਰਨ ਲਈ ਸਿਵਲ ਸਰਜਨ ਲੁਧਿਆਣਾ ਨੂੰ ਡਿਮਾਂਡ ਭੇਜਣ।