Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸ਼ਹਿਰ ’ਚ ਲਗਾਤਾਰ ਟ੍ਰੈਫਿਕ ਸਮੱਸਿਆ ਕਾਰਨ ਵਾਹਨ ਚਾਲਕ ਪ੍ਰੇਸ਼ਾਨ

ਜਲੰਧਰ, (ਸੰਜੇ ਸ਼ਰਮਾ)-ਸ਼ਹਿਰ ’ਚ ਵਾਹਨ ਚਾਲਕਾਂ ਨੂੰ ਅਕਸਰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਵਾਹਨ ਚਾਲਕ ਆਪਸ ਵਿਚ ਇਕ ਦੂਜੇ ਨਾਲ ਉਲਝ ਜਾਂਦੇ ਹਨ। ਹਾਲਾਂਕਿ ਟ੍ਰੈਫਿਕ ਸਮੱਸਿਆ ਦਾ ਹੱਲ ਕਰਨਾ ਪ੍ਰਸ਼ਾਸਨ ਦਾ ਕੰਮ ਹੈ ਪਰ ਅਕਸਰ ਹੀ ਦੇਖਿਆ ਗਿਆ ਹੈ ਕਿ ਰੋਡ ਦੇ ਕਿਨਾਰੇ ਗੱਡੀ ਪਾਰਕਿੰਗ ਕਰ ਦਿੱਤੀ ਜਾਂਦੀ ਹੈ ਜਿਸ ਕਾਰਨ ਆਣ-ਜਾਣ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਗੱਲ ਕਰੀਏ ਹਸਪਤਾਲਾਂ ਦੀ ਸ਼ਹਿਰ ’ਚ ਬੇਸ਼ਕ ਹਸਪਤਾਲ ਬਹੁਤ ਜਿਆਦਾ ਹਨ ਪਰ ਉਨ੍ਹਾਂ ਹਸਪਤਾਲਾਂ ਦੇ ਬਾਹਰ ਪਾਰਕਿੰਗ ਦੀ ਸਮੱਸਿਆ ਅਕਸਰ ਬਣੀ ਰਹਿੰਦੀ ਹੈ ਜਿਸ ਨੂੰ ਨਜਰ ਅੰਦਾਜ ਨਹੀਂ ਕੀਤਾ ਜਾ ਸਕਦਾ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਪੂਰੀ ਤਰ੍ਹਾਂ ਕੀਤੀ ਜਾਂਦੀ ਹੈ।

ਹਸਪਤਾਲਾਂ ਦੇ ਬਾਹਰ ਅਕਸਰ ਗੱਡੀਆਂ ਪਾਰਕਿੰਗ ਨਜਰ ਆਉਂਦੀਆ ਹਨ। ਭਾਰਗੋ ਕੈਂਪ ਦੇ ਲਾਗੇ ਅਕਸਰ ਹੀ ਦੇਖਿਆ ਜਾ ਸਕਦਾ ਹੈ ਇਨ੍ਹਾਂ ਹਸਪਤਾਲਾਂ ਦੇ ਬਾਹਰ ਕਿਵੇਂ ਗੱਡੀਆਂ ਖੜ੍ਹੀਆਂ ਹੁੰਦੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਹਸਪਤਾਲਾਂ ਦੇ ਅਧਿਕਾਰੀ ਵੀ ਇਸ ਵੱਲ ਧਿਆਨ ਹੀ ਨਹੀਂ ਦਿੰਦੇ। ਹੁਣ ਦੇਖਣਾ ਹੋਵੇਗਾ ਪ੍ਰੇਸ਼ਾਨ ਦੀ ਜਾਗ ਖੁਲ੍ਹਦੀ ਹੈ ਕਿ ਨਹੀਂ।