Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ, ਤੁਰੰਤ ਹੱਲ ਦਾ ਦਿੱਤਾ ਭਰੋਸਾ

ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ, ਤੁਰੰਤ ਹੱਲ ਦਾ ਦਿੱਤਾ ਭਰੋਸਾ

ਜਲੰਧਰ, 11 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਭਾਰਗਵ ਕੈਂਪ, ਵਾਰਡ ਨੰਬਰ 44 ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਰੂ-ਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ, ਜਿਸ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨੋਟਿਸ ਲੈ ਕੇ ਢੁੱਕਵੇਂ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕੀਤਾ ਗਿਆ ਹੈ ਉਥੇ ਲੋਕ ਹਿੱਤ ਨਾਲ ਜੁੜੇ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।