Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਐਮ.ਪੀ ਚਰਨਜੀਤ ਚੰਨੀ ਖ਼ਿਲਾਫ਼ ਦਾਇਰ ਚੋਣ ਪਟੀਸ਼ਨ ਨੂੰ ਹਾਈਕੋਰਟ ਨੇ ਕੀਤਾ ਰੱਦ

ਐਮ.ਪੀ ਚਰਨਜੀਤ ਚੰਨੀ ਖ਼ਿਲਾਫ਼ ਦਾਇਰ ਚੋਣ ਪਟੀਸ਼ਨ ਨੂੰ ਹਾਈਕੋਰਟ ਨੇ ਕੀਤਾ ਰੱਦ

ਜਲੰਧਰ: ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉੱਨਾਂ ਖਿਲਾਫ ਪਾਈ ਗਈ ਚੋਣ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।ਚਰਨਜੀਤ ਸਿੰਘ ਚੰਨੀ ਨੇ ਹਾਈਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚਾਈ ਤੇ ਇਮਾਨਦਾਰੀ ਦੀ ਜਿੱਤ ਹੈ।ਚਰਨਜੀਤ ਸਿੰਘ ਚੰਨੀ ਦੇ ਵਕੀਲ ਐਡਵੋਕੇਟ ਵਿਪਨ ਘਈ ਨੇ ਦੱਸਿਆ ਕਿ ਗੋਰਵ ਲੁਥਰਾ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਲੋਕ ਸਭਾ ਚੋਣ ਨੂੰ ਚੁਣੌਤੀ ਦਿੰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਤੇ ਇਸ ਚੋਣ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਇਹ ਪਟੀਸ਼ਨ ਰੱਦ ਕਰ ਦਿਤੀ ਹੈ।ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮੇਂ ਸਮੇਂ ਤੇ ਉੱਨਾਂ ਦੇ ਰਾਜਨੀਤਕ ਕੈਰੀਅਰ ਤੇ ਸਵਾਲ ਖੜਨ ਵਾਲੇ ਲੋਕਾਂ ਨੂੰ ਆਪ ਹੀ ਜਵਾਬ ਮਿਲਦੇ ਰਹੇ ਹਨ ਤੇ ਹੁਣ ਵੀ ਮਾਣਯੋਗ ਹਾਈ ਕੋਰਟ ਨੇ ਗੋਰਵ ਲੁਥਰਾ ਵੱਲੋਂ ਪਾਈ ਚੋਣ ਪਟੀਸ਼ਨ ਨੂੰ ਰੱਦ ਕਰਕੇ ਉਨਾ ਖਿਲਾਫ਼ ਕੋਝੀਆਂ ਚਾਲਾਂ ਚੱਲਣ ਵਾਲਿਆਂ ਨੂੰ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਕਨੂੰਨ ਤੇ ਉੱਨਾਂ ਨੂੰ ਪੂਰਨ ਭਰੋਸਾ ਹੈ ਤੇ ਨਿਆਇਕ ਪ੍ਰਣਾਲੀ ਨੇ ਉੱਨਾਂ ਦੇ ਹੱਕ ਵਿੱਚ ਫ਼ੈਸਲਾ ਦੇ ਕੇ ਇਹ ਭਰੋਸਾ ਹੋਰ ਕਾਯਿਮ ਕੀਤਾ ਹੈ।ਉੱਨਾਂ ਕਿਹਾ ਕਿ ਇਹ ਜਿੱਤ ਉੱਨਾਂ ਦੀ ਜਿੱਤ ਨਹੀ ਹੈ ਬਲਕਿ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਦੀ ਜਿੱਤ ਹੈ ਜਿਨਾਂ ਨੇ ਭਾਰੀ ਬਹੁਮਤ ਨਾਲ ਉਨਾਂ ਨੂੰ ਜਿਤਾ ਕੇ ਲੋਕ ਸਭਾ ਭੇਜਿਆ ਹੈ।ਚੰਨੀ ਨੇ ਕਿਹਾ ਕਿ ਉਹ ਜਲੰਧਰ ਲੋਕ ਸਭਾ ਹਲਕੇ ਸਮੇਤ ਪੰਜਾਬ ਦੇ ਲੋਕਾਂ ਦੀ ਅਵਾਜ਼ ਲੋਕ ਸਭਾ ਵਿੱਚ ਚੁੱਕ ਕੇ ਆਪਣਾ ਫਰਜ਼ ਨਿਭਾ ਰਹੇ ਹਨ ਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਲਈ ਇਮਾਨਦਾਰੀ ਤੇ ਨੇਕਨੀਤੀ ਨਾਲ ਕੰਮ ਕਰਦੇ ਰਹਿਣਗੇ।