Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜਲੰਧਰ,  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਤਹਿਸੀਲਦਾਰ, ਜਲੰਧਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ।ਚੋਣ ਤਹਿਸੀਲਦਾਰ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2 (BLA-2) ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਬੂਥ ਲੈਵਲ ਏਜੰਟ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਪੋਲਿੰਗ ਏਰੀਏ ਵਿੱਚ ਵੋਟ ਬਣਾਉਣ ਤੋਂ ਰਹਿ ਗਏ 18 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵਿਅਕਤੀਆਂ ਦੀ ਸੂਚੀ, ਮਰ ਚੁੱਕੇ ਅਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੀ ਸੂਚੀ ਬੂਥ ਲੈਵਲ ਅਫ਼ਸਰ ਨੂੰ ਦਿੱਤੀ ਜਾਣੀ ਹੈ।ਸਮੂਹ ਨੁਮਾਇੰਦਿਆਂ ਨੇ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਜਲਦ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਿੱਤਾ।