Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਇਸਤਰੀ ਵਿੰਗ ਦੇ ਪ੍ਰਧਾਨ ਸਮੇਤ ਦੂਜੇ ਅਹੁਦੇਦਾਰਾਂ ਵਿੱਚ ਯੋਗ ਬੀਬੀਆਂ ਨੂੰ ਮਿਲੇਗੀ ਜਗ੍ਹਾ

ਇਸਤਰੀ ਵਿੰਗ ਦੇ ਪ੍ਰਧਾਨ ਸਮੇਤ ਦੂਜੇ ਅਹੁਦੇਦਾਰਾਂ ਵਿੱਚ ਯੋਗ ਬੀਬੀਆਂ ਨੂੰ ਮਿਲੇਗੀ ਜਗ੍ਹਾ

ਚੰੜੀਗੜ, ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪਾਰਟੀ ਦੇ ਸਾਰੇ ਹੀ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਵਿੱਚ ਪਾਰਟੀ ਦੇ ਸੰਗਠਨ ਵਿੱਚ ਗਲਤ ਫੈਸਲਿਆਂ ਨਾਲ ਆਈਆਂ ਤਰੁੱਟੀਆਂ ਤੇ ਵਿਚਾਰ ਹੋਈ। ਇਸ ਮੌਕੇ ਸਾਰੀ ਹੀ ਲੀਡਰਸ਼ਿਪ ਨੇ ਪਾਰਟੀ ਢਾਂਚੇ ਵਿੱਚ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਉਪਰ ਜੋਰ ਦਿੱਤਾ ਗਿਆ।

ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਲਗਾਉਣ ਸਮੇਂ ਪਾਰਟੀ ਵਿੱਚ ਲੰਮਾ ਸਮਾਂ ਆਪਣੀ ਸੇਵਾ ਦੇਣ ਵਾਲੀਆਂ ਬੀਬੀਆਂ ਵੱਲੋਂ ਵੱਡੀ ਪੱਧਰ ਤੇ ਅਸਤੀਫ਼ੇ ਦਿੱਤੇ ਗਏ ਸੀ,ਜਿਸ ਕਰਕੇ ਇਸਤਰੀ ਅਕਾਲੀ ਦਲ ਦੀ ਸ਼ਕਤੀ ਬਿਖਰ ਗਈ ਸੀ ਅਤੇ ਪੂਰੀ ਤਰਾਂ ਟੁੱਟ ਗਈ ਸੀ। ਨਾਰੀ ਸ਼ਕਤੀ ਦੇ ਰੂਪ ਵਿੱਚ ਟੁੱਟੀ ਹੋਈ ਸਿਆਸੀ ਸ਼ਕਤੀ ਨੂੰ ਇਕੱਠਾ ਕਰਨ ਲਈ ਬੀਬੀ ਜਗੀਰ ਕੌਰ ਦੀ ਡਿਊਟੀ ਲਗਾਈ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਇਸਤਰੀ ਵਿੰਗ ਤੋਂ ਵੱਖ ਹੋਈਆਂ ਸਾਰੀਆਂ ਹੀ ਅਹੁਦੇਦਾਰ ਬੀਬੀਆਂ ਨੂੰ ਅਪੀਲ ਕੀਤੀ ਕਿ ਓਹ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਆ ਕੇ ਪਹਿਲਾਂ ਦੀ ਤਰਾਂ ਕੰਮ ਕਰਨ। ਇਸ ਦੇ ਨਾਲ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਬਾਕੀ ਅਹੁਦੇਦਾਰਾਂ ਦੀ ਚੋਣ ਲਈ ਬਕਾਇਦਾ ਸਭ ਦਾ ਰਾਇ ਅਤੇ ਰਜਾਮੰਦੀ ਤੋਂ ਬਾਅਦ ਹੀ ਫੈਸਲਾ ਕੀਤਾ ਜਾਵੇਗਾ।