Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਾਰਕ ਨੂੰ ਸਪੋਰਟਸ ਹੱਬ ਦੇ ਨਾਲ-ਨਾਲ ਸ਼ਹਿਰ ’ਚ ਖਿੱਚ ਦੇ ਕੇਂਦਰ ਵਜੋਂ ਵਿਕਸਿਤ ਕਰਨ ’ਤੇ ਦਿੱਤਾ ਜ਼ੋਰ

ਪਾਰਕ ਨੂੰ ਸਪੋਰਟਸ ਹੱਬ ਦੇ ਨਾਲ-ਨਾਲ ਸ਼ਹਿਰ ’ਚ ਖਿੱਚ ਦੇ ਕੇਂਦਰ ਵਜੋਂ ਵਿਕਸਿਤ ਕਰਨ ’ਤੇ ਦਿੱਤਾ ਜ਼ੋਰ

ਜਲੰਧਰ,  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਬਰਲਟਨ ਪਾਰਕ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਇਸ ਪਾਰਕ ਨੂੰ ਸਪੋਰਟਸ ਹੱਬ ਦੇ ਨਾਲ-ਨਾਲ ਸ਼ਹਿਰ ਵਿੱਚ ਖਿੱਚ ਦੇ ਕੇਂਦਰ ਵਜੋਂ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਸਬੰਧਤ ਵਿਭਾਗਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਰਲਟਨ ਪਾਰਕ ਦੇ ਸੁੰਦਰੀਕਰਨ, ਸਾਫ-ਸਫਾਈ, ਰੌਸ਼ਨੀ ਲਈ ਢੁੱਕਵੇਂ ਪ੍ਰਬੰਧ, ਹਰਿਆਲੀ, ਚਾਰਦੀਵਾਰੀ ਆਦਿ ਚੱਲ ਰਹੇ ਕੰਮਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਡਾ. ਅਗਰਵਾਲ ਨੇ ਦੱਸਿਆ ਕਿ ਬਰਲਟਨ ਪਾਰਕ ਵਿੱਚ 30 ਫਲੱਡ ਲਾਈਟਾਂ ਲਾ ਕੇ ਸ਼ਾਮ ਸਮੇਂ ਰੌਸ਼ਨੀ ਲਈ ਢੁੱਕਵਾਂ ਪ੍ਰਬੰਧ ਕਰ ਦਿੱਤਾ ਗਿਆ ਹੈ, ਜਿਸ ਸਦਕਾ ਖਿਡਾਰੀ ਹੁਣ ਰਾਤ ਸਮੇਂ ਵੀ ਨੈੱਟ ਪ੍ਰੈਕਟਿਸ ਕਰ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਤੋਂ ਇਲਾਵਾ ਜੇਕਰ ਕਿਧਰੇ ਲਾਈਟਾਂ ਦੀ ਹੋਰ ਲੋੜ ਹੈ, ਤਾਂ ਉਹ ਵੀ ਜਲਦ ਤੋਂ ਜਲਦ ਲਗਵਾਈਆਂ ਜਾਣ। ਨਾਲ ਹੀ ਸਟ੍ਰੀਟ ਲਾਈਟਾਂ ਲਾਉਣ ਦੇ ਕੰਮ ਵਿੱਚ ਵੀ ਤੇਜ਼ੀ ਲਿਆਉਣ ਲਈ ਕਿਹਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਬਰਲਟਨ ਪਾਰਕ ਦੇ ਬਾਹਰ ਦੋਵੇਂ ਪਾਸੇ ਗ੍ਰੀਨ ਬੈਲਟ ਵਿਕਸਿਤ ਕਰਨ, ਪਾਰਕ ਵਿੱਚ ਟਰੈਕ ਬਣਾਉਣ, ਪਾਣੀ ਦੇ ਪ੍ਰਬੰਧ, ਨਵੇਂ ਟਾਇਲਟਾਂ ਦੇ ਨਿਰਮਾਣ ਸਮੇਤ ਮੌਜੂਦਾ ਟਾਇਲਟਾਂ ਦੀ ਮੁਰੰਮਤ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਪੁਲਿਸ ਵਿਭਾਗ ਨੂੰ ਬਰਲਟਨ ਪਾਰਕ ਦੇ ਬਾਹਰ ਪੀ.ਸੀ.ਆਰ. ਤਾਇਨਾਤ ਕਰਨ ਲਈ ਵੀ ਕਿਹਾ।ਮੀਟਿੰਗ ਵਿੱਚ ਏ.ਸੀ.ਪੀ. ਰਿਸ਼ਭ ਭੋਲਾ ਤੋਂ ਇਲਾਵਾ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।