Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ।

ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਨ ਕਰਵਾਇਆ। ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਅੱਜ ਦੇ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਨਾ ਕਰਕੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ। ਜੁਲਮ ਨਾਲ ਟੱਕਰ ਲੈਣ ਲਈ ਸਿੱਖਾਂ ਨੂੰ ਸ਼ਸਤਰ ਵਿਦਿਆ ਦਾ ਅਭਿਆਸ ਕਰਵਾ ਕੇ ਕੌਮ ਅੰਦਰ ਬੀਰਰੱਸ ਦੀ ਭਾਵਨਾ ਭਰੀ। ਗੁਰੂ ਸਾਹਿਬ ਨੇ ਤਖਤ ਤੇ ਬਿਰਾਜਮਾਨ ਹੋ ਕੇ ਸਿੱਖ ਸੂਰਮਿਆਂ ਵਿੱਚ ਜੋਸ਼ ਭਰਨ ਲਈ ਢਾਡੀ ਵਾਰਾਂ ਸ਼ੁਰੂ ਕਰਵਾਈਆਂ। ਇਹ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਕੌਮ ਅੰਦਰ ਅਣਖ, ਜਜ਼ਬਾ ਤੇ ਦ੍ਰਿੜ੍ਹਤਾ ਪੈਦਾ ਕੀਤੀ।