Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੜਕ ਸੁਰੱਖਿਆ ਮਹੀਨੇ ਤਹਿਤ ਅੱਖਾਂ ਦਾ ਚੈੱਕਅਪ ਕੈਂਪ ਲਾਇਆ, 76 ਲੋਕਾਂ ਦੀਆਂ ਅੱਖਾਂ ਦੀ ਜਾਂਚ

ਸੜਕ ਸੁਰੱਖਿਆ ਮਹੀਨੇ ਤਹਿਤ ਅੱਖਾਂ ਦਾ ਚੈੱਕਅਪ ਕੈਂਪ ਲਾਇਆ, 76 ਲੋਕਾਂ ਦੀਆਂ ਅੱਖਾਂ ਦੀ ਜਾਂਚ

ਜਲੰਧਰ, 16 ਜਨਵਰੀ : ਸੜਕ ਹਾਦਸਿਆਂ ਨੂੰ ਰੋਕਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਰੀਜ਼ਨਲ ਟਰਾਂਸਪੋਰਟ ਦਫ਼ਤਰ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਥਿੰਦ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ 76 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।

ਸਥਾਨਕ ਰੈਡ ਕਰਾਸ ਭਵਨ ਵਿਖੇ ਲਗਾਏ ਗਏ ਕੈਂਪ ਬਾਰੇ ਦੱਸਦਿਆਂ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਵਾਹਨ ਚਾਲਕਾਂ ਦੀਆਂ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜ਼ਿੰਮੇਵਾਰੀ ਨਾਲ ਪਾਲਣਾ ਕਰਨ ਅਤੇ ਵਾਹਨ ਚਾਲਕਾਂ ਨੂੰ ਆਪਣੀਆਂ ਅੱਖਾਂ ਦੀ ਨਿਯਮਿਤ ਤੌਰ ‘ਤੇ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ। ਸਹਾਇਕ ਰੀਜ਼ਨਲ ਟਰਾਂਸਪੋਰਟ ਅਫ਼ਸਰ ਵਿਸ਼ਾਲ ਗੋਇਲ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਅਤੇ ਸੁਸਾਇਟੀ ਦਾ ਹੋਰ ਸਟਾਫ਼ ਵੀ ਮੌਜੂਦ ਸੀ।