Business Khas

You are currently viewing ਮਸ਼ਹੂਰ ਫ੍ਰੀਲਾਂਸ ਰੇਡੀਓ ਜੌਕੀ ਸਿਮਰਨ ਸਿੰਘ ਨੇ ਖ਼ੁਦਕੁਸ਼ੀ ਕਰ ਲਈ

ਮਸ਼ਹੂਰ ਫ੍ਰੀਲਾਂਸ ਰੇਡੀਓ ਜੌਕੀ ਸਿਮਰਨ ਸਿੰਘ ਨੇ ਖ਼ੁਦਕੁਸ਼ੀ ਕਰ ਲਈ

ਜੰਮੂ ਕਸ਼ਮੀਰ , ਜੰਮੂ ਕਸ਼ਮੀਰ ਦੀ ਮਸ਼ਹੂਰ ਫ੍ਰੀਲਾਂਸ ਰੇਡੀਓ ਜੌਕੀ ਸਿਮਰਨ ਸਿੰਘ ਨੇ ਇੱਥੇ ਸੈਕਟਰ-47 ਸਥਿਤ ਆਪਣੇ ਕਿਰਾਏ ਦੇ ਮਕਾਨ ’ਚ ਕਥਿਤ ਤੌਰ ’ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਸਿਮਰਨ ਦੀ ਲਾਸ਼ ਉਸ ਦੇ ਕਮਰੇ ਵਿੱਚ ਲਟਕੀ ਹੋਈ ਮਿਲੀ।

ਪੁਲੀਸ ਨੇ ਦੱਸਿਆ ਕਿ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪੁਲੀਸ ਨੇ ਇਹ ਵੀ ਦੱਸਿਆ ਕਿ ਸਿਮਰਨ ਦੇ ‘ਇੰਸਟਾਗ੍ਰਾਮ’ ਉੱਤੇ ਛੇ ਲੱਖ ਤੋਂ ਜ਼ਿਆਦਾ ਫਾਲੋਅਰਜ਼ ਸਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਣਕਾਰੀ ਅਨੁਸਾਰ ਬੀਤੇ ਦਿਨ ਉਨ੍ਹਾਂ ਦੀ ਆਪਣੇ ਹੀ ਫਲੈਟ ਵਿੱਚ ਮੌਤ ਹੋ ਗਈ ਸੀ। ਸ਼ੁਰੂਆਤੀ ਜਾਂਚ ‘ਚ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ। ਉਨ੍ਹਾਂ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਉਨ੍ਹਾਂ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਉਹ ਜੰਮੂ ਦੀ ਰਹਿਣ ਵਾਲੀ ਸੀ। ਉਹ ਇੱਥੇ ਆਪਣੇ ਇੱਕ ਦੋਸਤ ਨਾਲ ਰਹਿ ਰਹੀ ਸੀ, ਜਿਸ ਨੇ ਪੁਲਿਸ ਨੂੰ ਸੂਚਨਾ ਦਿੱਤੀ