Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ
You are currently viewing ਮਸ਼ਹੂਰ ਗੀਤਕਾਰ ਨਿੰਮਾ ਲੋਹਾਰਕਾ ਦਾ ਹੋਇਆ ਦੇਹਾਂਤ

ਮਸ਼ਹੂਰ ਗੀਤਕਾਰ ਨਿੰਮਾ ਲੋਹਾਰਕਾ ਦਾ ਹੋਇਆ ਦੇਹਾਂਤ

ਪੰਜਾਬੀ ਸੰਗੀਤ ਇੰਡਸਟਰੀ ਨੂੰ ਇੱਕ ਵਾਰ ਫੇਰ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਪ੍ਰਸਿੱਧ ਗੀਤਕਾਰ ਨਿੰਮਾ ਲੋਹਾਰਕਾ ਦਾ ਦੇਹਾਂਤ ਹੋ ਗਿਆ ਹੈ। ਜਿਸ ਨਾਲ ਪੰਜਾਬੀ ਇੰਡਸਟਰੀ ਨੂੰ ਵੱਡਾ ਘਾਟਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਤ 500 ਤੋਂ ਵੱਧ ਗੀਤ ਲਿਖਣ ਅਤੇ 150 ਗਾਇਕਾਂ ਨੂੰ ਹਿੱਟ ਗੀਤ ਦੇਣ ਵਾਲੀ ਨਿੰਮਾ ਲੋਹਾਰਕਾ (48) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਸੀ। ਨਿੰਮਾ ਲੋਹਾਰਕਾ ਦਾ ਪੂਰਾ ਨਾਮ ਨਿਰਮਲ ਸਿੰਘ ਸੀ। ਉਨ੍ਹਾਂ ਦਾ ਜਨਮ 24 ਮਾਰਚ, 1977 ਨੂੰ ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਪਿੰਡ ਲੋਹਾਰਕਾ ਵਿੱਚ ਹੋਇਆ ਸੀ। ਨਿੰਮਾ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਦਲਬੀਰ ਕੌਰ ਕਿਸਾਨ ਸਨ।

ਉਨ੍ਹਾਂ ਦੀ ਮੌਤ ਨੇ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਉੱਥੇ ਹੀ ਜੇਕਰ ਨਿੰਮਾ ਦੇ ਲਿਖੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਗੀਤੇ ਅਜਿਹੇ ਹਨ ਜਿਨ੍ਹਾਂ ਰਾਹੀਂ ਕਈ ਗਾਇਕ ਸਟਾਰ ਬਣੇ। ਦਿਲਜੀਤ ਦੋਸਾਂਝ, ਰਵਿੰਦਰ ਗਰੇਵਾਲ, ਮਲਕੀਤ ਸਿੰਘ, ਫਿਰੋਜ਼ ਖਾਨ, ਹਰਭਜਨ ਸ਼ੇਰਾ, ਨਛੱਤਰ ਗਿੱਲ, ਇੰਦਰਜੀਤ ਨਿੱਕੂ, ਅਮ੍ਰਿੰਤ ਗਿੱਲ, ਲਖਵਿੰਦਰ ਵਡਾਲੀ, ਅਤੇ ਕੁਲਵਿੰਦਰ ਢਿੱਲੋਂ ਬਹੁਤ ਸਾਰੇ ਗਾਇਕ ਸਨ ਜਿਨ੍ਹਾਂ ਨੇ ਨਿੰਮਾ ਦੇ ਗੀਤਾਂ ਰਾਹੀਂ ਪਛਾਣ ਪ੍ਰਾਪਤ ਕੀਤੀ।