Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੜਕ ਹਾਦਸੇ ਵਿਚ ਨਾਮੀ ਪੰਜਾਬੀ ਫਿਲਮ ਅਦਾਕਾਰ ਦੀ ਮੌਤ

ਸੜਕ ਹਾਦਸੇ ਵਿਚ ਨਾਮੀ ਪੰਜਾਬੀ ਫਿਲਮ ਅਦਾਕਾਰ ਦੀ ਮੌਤ

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਨਾਮੀ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।
ਸੜਕ ਹਾਦਸੇ ’ਚ ਅਦਾਕਾਰ ਵਿਪਨ ਜੋਸ਼ੀ ਦੀ ਮੌਤ ਹੋ ਗਈ ਹੈ। ਲਹਿਰਾਗਾਗਾ ਨੇੜੇ ਭਾਈ ਕੀ ਪਿਸ਼ੋਰ ਪਿੰਡ ਦੇ ਰਹਿਣ ਵਾਲੇ ਪ੍ਰਸਿੱਧ ਪੰਜਾਬੀ ਫਿਲਮ ਅਦਾਕਾਰ ਵਿਪਿਨ ਜੋਸ਼ੀ (30) (Actor Vipin Joshi passes away) ਦੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵਿਪਿਨ ਜੋਸ਼ੀ ਘੋੜੇਨਾਬ ਪਿੰਡ ਤੋਂ ਆਪਣੇ ਜੱਦੀ ਪਿੰਡ ਭਾਈ ਕੀ ਪਿਸ਼ੋਰ ਵਾਪਸ ਆ ਰਿਹਾ ਸੀ। ਹਾਦਸੇ ਵਿਚ ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਅਦਾਕਾਰ ਵਿਪਨ ਜੋਸ਼ੀ ਨੇ ਫਿਲਮ ‘ਮਿੱਟੀ ਨਾ ਫਰੋਲ ਜੋਗੀਆ’, ‘ਹੈਪੀ ਫੈਮਿਲੀ’, ‘ਪਿੰਜਰਾ’, ‘ਅੱਧੀ ਛੁੱਟੀ’ ਵਰਗੀਆਂ ਫਿਲਮਾਂ ਵਿੱਚ ਕੰਮ ਕਰਨ ਤੋਂ ਇਲਾਵਾ 15 ਗੀਤਾਂ ਵਿੱਚ ਕੰਮ ਕੀਤਾ ਹੈ।ਵਿਪਨ ਜੋਸ਼ੀ ਦੀ ਮੌਤ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।