Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਭਲਕੇ ਕਿਸਾਨ ਪੰਜਾਬ ਭਰ ਵਿੱਚ ਕੁਝ ਸਮੇਂ ਲਈ ਟੋਲ ਫ੍ਰੀ ਕਰਨ ਦਾ ਐਲਾਨ

ਭਲਕੇ ਕਿਸਾਨ ਪੰਜਾਬ ਭਰ ਵਿੱਚ ਕੁਝ ਸਮੇਂ ਲਈ ਟੋਲ ਫ੍ਰੀ ਕਰਨ ਦਾ ਐਲਾਨ

ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਮੁੜ ਤੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ ਜਿਥੇ ਅੱਜ ਚੰਡੀਗੜ੍ਹ ਵਿੱਚ ਕਿਸਾਨ ਮੋਟਰਸਾਈਕਲ ਮਾਰਚ ਕੱਢਣਗੇ ਉਥੇ ਹੀ ਭਲਕੇ ਕਿਸਾਨ ਪੰਜਾਬ ਭਰ ਵਿੱਚ ਕੁਝ ਸਮੇਂ ਲਈ ਟੋਲ ਫ੍ਰੀ ਕਰਨਗੇ। ਕੇਂਦਰ ਸਰਕਾਰ ਵਿਰੁੱਧ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕੱਲ੍ਹ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਕੁਝ ਘੰਟਿਆਂ ਲਈ ਟੋਲ ਫ੍ਰੀ ਕਰ ਦਿੱਤਾ ਜਾਵੇਗਾ। ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਨੇ ਭਾਰਤ-ਅਮਰੀਕਾ ਦੇ ਸੰਭਾਵੀ ਵਪਾਰ ਸਮਝੌਤੇ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਪੰਜਾਬ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਵੀ ਆਵਾਜ਼ ਉਠਾਈ ਜਾਵੇਗੀ। ਜ਼ਮੀਨ ਗਿਰਵੀਨਾਮੇ/ਜ਼ਮੀਨ ਮਾਰਕਿੰਗ ਨਾਲ ਸਬੰਧਤ ਕਥਿਤ ਧੋਖਾਧੜੀ ਦੇ ਮਾਮਲਿਆਂ ਵਿੱਚ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਰੱਖੀ ਜਾਵੇਗੀ।

ਵੱਖ-ਵੱਖ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਦੀਆਂ ਮੀਟਿੰਗਾਂ ਅਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਇਸਨੂੰ ਕਿਸਾਨਾਂ ਦੇ ਹੱਕਾਂ ਤੇ ਜ਼ਮੀਨ ਬਚਾਉਣ ਦੀ ਲੜਾਈ ਲੜ੍ਹਨ ਲਈ ਕਿਹਾ ਗਿਆ ਹੈ। ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਪ੍ਰਦਰਸ਼ਨਕਾਰੀ ਪੰਜਾਬ ਸਰਕਾਰ ਦੀ ਪ੍ਰਸਤਾਵਿਤ ਲੈਂਡ-ਪੂਲਿੰਗ ਨੀਤੀ, ਲੈਂਡ ਮੌਰਗੇਜ ਬੈਂਕ ਵਿੱਚ ਕਥਿਤ ਬੇਨਿਯਮੀਆਂ ਅਤੇ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ 14 ਜੁਲਾਈ ਨੂੰ ਪੰਜਾਬ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਮੁਫਤ ਕਰਨਗੇ।