Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਈ, ਜ਼ਿਲ੍ਹੇ ’ਚ ਕੁੱਲ 1647871

ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਈ, ਜ਼ਿਲ੍ਹੇ ’ਚ ਕੁੱਲ 1647871

ਜਲੰਧਰ,ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਤਿਆਰ ਵੋਟਰ ਸੂਚੀ ਦੀ ਅੱਜ ਅੰਤਿਮ ਪ੍ਰਕਾਸ਼ਨਾ ਕੀਤੀ ਗਈ, ਜਿਸ ਮੁਤਾਬਕ ਜ਼ਿਲ੍ਹੇ ਵਿੱਚ ਕੁੱਲ 1647871 ਵੋਟਰ ਹਨ। ਅੰਤਿਮ ਪ੍ਰਕਾਸ਼ਨਾਂ ਉਪਰੰਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀ ਦੀ ਹਾਰਡ ਅਤੇ ਸਾਫ਼ਟ ਕਾਪੀ ਵੀ ਸੌਂਪੀ ਗਈ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1647871 ਵੋਟਰ ਹਨ, ਜਿਸ ਵਿੱਚ 854672 ਪੁਰਸ਼, 793148 ਮਹਿਲਾ ਅਤੇ 51 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਵੀਂ ਵੋਟਰ ਸੂਚੀ ਮੁਤਾਬਕ ਜ਼ਿਲ੍ਹੇ ਵਿੱਚ 76 ਐਨ.ਆਰ.ਆਈ. ਵੋਟਰ, 18-19 ਸਾਲ ਉਮਰ ਦੇ 27085 ਵੋਟਰ, 9709 ਦਿਵਿਆਂਗ ਵੋਟਰ ਅਤੇ 85 ਸਾਲ ਤੋਂ ਜ਼ਿਆਦਾ ਉਮਰ ਦੇ 13427 ਵੋਟਰ ਹਨ। ਇਸ ਤੋਂ ਇਲਾਵਾ ਸਰਵਿਸ ਵੋਟਰ ਸੂਚੀ ਦੀ ਪ੍ਰਕਾਸ਼ਨਾ ਵੀ ਕੀਤੀ ਗਈ, ਜਿਸ ਮੁਤਾਬਕ ਜ਼ਿਲ੍ਹੇ ਵਿੱਚ 1788 ਸਰਵਿਸ ਵੋਟਰ ਹਨ।