Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਮੱਛੀ ਪਾਲਣ ਕਿੱਤੇ ਸਬੰਧੀ ਪੰਜ ਦਿਨਾਂ ਮੁੱਢਲੀ ਸਿਖ਼ਲਾਈ 17 ਨਵੰਬਰ ਤੋਂ

ਜਲੰਧਰ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬਿਕਰਮਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵਲੋਂ ਮੱਛੀ ਪਾਲਣ ਕਿੱਤੇ ਸਬੰਧੀ ਪੰਜ ਦਿਨਾ ਮੁੱਢਲੀ ਸਿਖ਼ਲਾਈ 17 ਤੋਂ 21 ਨਵੰਬਰ 2025 ਤੱਕ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਸਥਾਨ ਨਕੋਦਰ ਰੋਡ ਨੇੜੇ ਵਡਾਲਾ ਚੌਕ, ਦੂਰਦਰਸ਼ਨ ਇਨਕਲੇਵ, ਗਲੀ ਨੰਬਰ 4, ਕੋਠੀ ਨੰਬਰ 92, ਜਲੰਧਰ ਹੋਵੇਗਾ ਅਤੇ ਸਿਖ਼ਲਾਈ ਲੈਣ ਦੇ ਚਾਹਵਾਨ 17 ਨਵੰਬਰ ਨੂੰ ਸਵੇਰੇ 10:30 ਵਜੇ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਟ੍ਰੇਨਿੰਗ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨ ਲਈ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ ਅਤੇ ਉਮੀਦਵਾਰ ਰਜਿਸਟ੍ਰੇਸ਼ਨ ਲਈ ਆਪਣਾ ਆਧਾਰ ਕਾਰਡ ਅਸਲ ਸਮੇਤ ਫੋਟੋ ਕਾਪੀ ਅਤੇ ਇਕ ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਇਲ ਨੰਬਰ 94657-71967 ਅਤੇ ਸੀਨੀਅਰ ਮੱਛੀ ਪਾਲਣ ਅਫ਼ਸਰ ਸ਼ੁਭਵੰਤ ਕੌਰ ਮੋਬਾਇਲ ਨੰਬਰ 97798-84804 ਨਾਲ ਸੰਪਰਕ ਕੀਤਾ ਜਾ ਸਕਦਾ ਹੈ।