Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੈਬਨਿਟ ਮੰਤਰੀ ਨੂੰ ਫਲੈਗ ਲਗਾ ਕੇ ਕੀਤੀ ਗਈ ਝੰਡਾ ਦਿਵਸ ਫੰਡ ਇਕੱਤਰ ਕਰਨ ਦੀ ਸ਼ੁਰੂਆਤ

ਕੈਬਨਿਟ ਮੰਤਰੀ ਨੂੰ ਫਲੈਗ ਲਗਾ ਕੇ ਕੀਤੀ ਗਈ ਝੰਡਾ ਦਿਵਸ ਫੰਡ ਇਕੱਤਰ ਕਰਨ ਦੀ ਸ਼ੁਰੂਆਤ

ਜਲੰਧਰ, ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਅੱਜ ਝੰਡਾ ਦਿਵਸ ਦੀ ਰਸਮੀ ਸ਼ੁਰੂਆਤ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੂੰ ਫਲੈਗ ਲਗਾ ਕੇ ਕੀਤੀ ਗਈ।

ਇਥੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਥਿਤ ਫੀਲਡ ਦਫ਼ਤਰ ਵਿਖੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ ਵੱਲੋਂ ਕੈਬਨਿਟ ਮੰਤਰੀ ਨੂੰ ਫਲੈਗ ਲਗਾਇਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਮਨਾਇਆ ਜਾਂਦਾ ਹੈ। ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਤਹਿਤ ਆਮ ਨਾਗਰਿਕਾਂ ਤੋਂ ਇਕੱਤਰ ਕੀਤੀ ਗਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਵੇ।

ਇਸ ਮੌਕੇ ਸ਼ਹੀਦ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਦੇਸ਼ ਦੇ ਬਹਾਦਰ ਜਵਾਨਾਂ ਦੇ ਬਲਿਦਾਨਾਂ ਦਾ ਮੁੱਲ ਕਦੇ ਵੀ ਉਤਾਰਿਆ ਨਹੀਂ ਕੀਤਾ ਜਾ ਸਕਦਾ।

ਕੈਬਨਿਟ ਮੰਤਰੀ ਨੇ ਇਸ ਮਹਾਨ ਕਾਰਜ ਲਈ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਫੰਡ ਸ਼ਹੀਦਾਂ ਦੇ ਪਰਿਵਾਰਾਂ, ਸਰੀਰਕ ਤੌਰ ’ਤੇ ਅਸਮਰੱਥ ਹੋਏ ਸੈਨਿਕਾਂ ਦੀ ਭਲਾਈ ਵਰਗੇ ਨੇਕ ਕੰਮਾਂ ਲਈ ਵਰਤਿਆ ਜਾਂਦਾ ਹੈ।

ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ ਅਤੇ ਹੋਰ ਸਖ਼ਸ਼ੀਅਤਾਂ ਵੀ ਮੌਜੂਦ ਸਨ।