Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਖਿੜਕੀ ਤੋੜ ਘਰ ‘ਚ ਵੜੇ ਚੋਰ, 2 ਤੋਲੇ ਸੋਨਾ ਤੇ 40 ਹਜ਼ਾਰ ਦੀ ਨਗਦੀ ਲੈ ਹੋਏ ਫਰਾਰ

ਖਿੜਕੀ ਤੋੜ ਘਰ ‘ਚ ਵੜੇ ਚੋਰ, 2 ਤੋਲੇ ਸੋਨਾ ਤੇ 40 ਹਜ਼ਾਰ ਦੀ ਨਗਦੀ ਲੈ ਹੋਏ ਫਰਾਰ

ਲਾਂਬੜਾ ਅਧੀਨ ਪੈਂਦੇ ਪਿੰਡ ਗੱਦੋਵਾਲੀ ਵਿਖੇ ਦੇਰ ਰਾਤ ਚੋਰੀ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਅਣਪਛਾਤੇ ਚੋਰ ਰਾਤ ਦੇ ਸਮੇਂ ਇੱਕ ਘਰ ਦੀ ਖਿੜਕੀ ਤੋੜ ਕੇ ਦਾਖ਼ਲ ਹੋਏ ਅਤੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੀੜਤ ਪਰਿਵਾਰ ਨੇ ਇਸ ਦੀ ਸ਼ਿਕਾਇਤ ਲਾਂਬੜਾ ਪੁਲਿਸ ਨੂੰ ਦਰਜ ਕਰਵਾ ਦਿੱਤੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਮੁਖੀ ਗੁਰਮੀਤ ਰਾਮ ਨੇ ਦੱਸਿਆ ਕਿ ਰਾਤ ਦੇ ਕਰੀਬ 2 ਵਜੇ ਜਦੋਂ ਉਹ ਵਾਸ਼ਰੂਮ ਜਾਣ ਲਈ ਉੱਠੇ ਸਨ, ਉਸ ਸਮੇਂ ਘਰ ਵਿੱਚ ਸਭ ਕੁਝ ਆਮ ਵਾਂਗ ਸੀ। ਇਸ ਤੋਂ ਬਾਅਦ ਚੋਰ ਘਰ ਦੀ ਖਿੜਕੀ ਦਾ ਕੱਚ ਤੋੜ ਕੇ ਅੰਦਰ ਦਾਖ਼ਲ ਹੋਏ। ਗੁਰਮੀਤ ਰਾਮ ਅਨੁਸਾਰ, ਵਾਰਦਾਤ ਦੇ ਸਮੇਂ ਉਹ ਨਾਲ ਲੱਗਦੇ ਕਮਰੇ ਵਿੱਚ ਹੀ ਸੁੱਤੇ ਹੋਏ ਸਨ।

ਖਿੜਕੀ ਦਾ ਸ਼ੀਸ਼ਾ ਟੁੱਟਣ ਦੀ ਆਵਾਜ਼ ਵੀ ਉਨ੍ਹਾਂ ਨੂੰ ਆਈ ਸੀ, ਪਰ ਉਨ੍ਹਾਂ ਨੇ ਇਸ ਨੂੰ ਕੋਈ ਆਮ ਆਵਾਜ਼ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ, ਜੋ ਕਿ ਬਾਅਦ ਵਿੱਚ ਭਾਰੀ ਪੈ ਗਿਆ। ਗੁਰਮੀਤ ਰਾਮ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਸਵੇਰੇ ਕਰੀਬ 5 ਤੋਂ 5:15 ਵਜੇ ਦੇ ਵਿਚਕਾਰ ਉੱਠ ਜਾਂਦੇ ਹਨ। ਸ਼ਨੀਵਾਰ ਸਵੇਰੇ ਜਦੋਂ ਉਨ੍ਹਾਂ ਨੇ ਕਮਰੇ ਤੋਂ ਬਾਹਰ ਆਉਣ ਲਈ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਤਾਂ ਦਰਵਾਜ਼ਾ ਬਾਹਰੋਂ ਅੜਿਆ ਹੋਇਆ ਸੀ ਅਤੇ ਨਹੀਂ ਖੁੱਲ੍ਹਿਆ। ਇਸ ਨਾਲ ਉਨ੍ਹਾਂ ਨੂੰ ਕਿਸੇ ਅਣਹੋਣੀ ਦਾ ਸ਼ੱਕ ਹੋਇਆ। ਜਦੋਂ ਉਨ੍ਹਾਂ ਨੇ ਜ਼ੋਰ ਲਗਾ ਕੇ ਦਰਵਾਜ਼ਾ ਧੱਕਿਆ ਤਾਂ ਦੇਖਿਆ ਕਿ ਬਾਹਰ ਇੱਕ ਵੱਡਾ ਮੇਜ਼ ਰੱਖ ਕੇ ਦਰਵਾਜ਼ਾ ਬੰਦ ਕੀਤਾ ਗਿਆ ਸੀ।